ਦਿੱਲੀ ਦੰਗੇ: ਉਮਰ ਖਾਲਿਦ ਨੂੰ ਅੰਤਰਿਮ ਜ਼ਮਾਨਤ ਮਿਲੀ
06:21 AM Dec 19, 2024 IST
ਨਵੀਂ ਦਿੱਲੀ, 18 ਦਸੰਬਰ
ਦਿੱਲੀ ਦੀ ਇੱਕ ਅਦਾਲਤ ਨੇ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਨੂੰ ਪਰਿਵਾਰਕ ਸਮਾਗਮ ’ਚ ਸ਼ਾਮਲ ਹੋਣ ਲਈ ਸੋਸ਼ਲ ਮੀਡੀਆ ਤੋਂ ਦੂਰ ਰਹਿਣ ਸਣੇ ਕਈ ਸ਼ਰਤਾਂ ਤਹਿਤ ਸੱਤ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ। ਅਦਾਲਤ ਨੇ ਖਾਲਿਦ ਨੂੰ ਆਪਣੇ ਦੋਸਤਾਂ, ਰਿਸ਼ਤੇਦਾਰਾਂ ਜਾਂ ਪਰਿਵਾਰਕ ਮੈਂਬਰਾਂ ਤੋਂ ਬਿਨਾਂ ਕਿਸੇ ਵੀ ਹੋਰ ਵਿਅਕਤੀ ਨਾਲ ਨਾ ਮਿਲਣ ਤੇ ਜ਼ਮਾਨਤ ਅਰਜ਼ੀ ’ਚ ਦੱਸੀਆਂ ਥਾਵਾਂ ਤੋਂ ਇਲਾਵਾ ਕਿਤੇ ਹੋਰ ਨਾ ਜਾਣ ਦੀ ਹਦਾਇਤ ਕੀਤੀ ਹੈ। ਖਾਲਿਦ ਨੇ ਆਪਣੇ ਰਿਸ਼ਤੇਦਾਰ ਦੇ 1 ਜਨਵਰੀ 2025 ਨੂੰ ਹੋਣ ਵਾਲੇ ਵਿਆਹ ’ਚ ਸ਼ਾਮਲ ਹੋਣ ਲਈ ਰਾਹਤ ਮੰਗੀ ਸੀ। ਵਧੀਕ ਸੈਸ਼ਨ ਜੱਜ ਸਮੀਰ ਬਾਜਪਾਈ ਨੇ ਹੁਕਮ ’ਚ ਕਿਹਾ, ‘‘ਅੰਤਰਿਮ ਜ਼ਮਾਨਤ ਦੇ ਸਮੇਂ ਦੌਰਾਨ ਪਟੀਸ਼ਨਰ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰੇਗਾ।’’ ਅਦਾਲਤ ਨੇ ਖਾਲਿਦ ਨੂੰ 20 ਹਜ਼ਾਰ ਰੁਪਏ ਦਾ ਨਿੱਜੀ ਮੁਚੱਲਕਾ ਤੇ ਇੰਨੀ ਹੀ ਰਕਮ ਦੀਆਂ ਦੋ ਜਾਮਨੀਆਂ ਭਰਨ ਦਾ ਨਿਰਦੇਸ਼ ਦਿੱਤਾ ਹੈ। -ਪੀਟੀਆਈ
Advertisement
Advertisement