ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਧਾਰੀ ਨੂੰ ਇਮਤਿਹਾਨ ’ਚ ਬੈਠਣ ਤੋਂ ਰੋਕਣ ਲਈ ਦਿੱਲੀ ਸਿਲੈਕਸ਼ਨ ਬੋਰਡ ਨੇ ਮੁਆਫ਼ੀ ਮੰਗੀ

09:07 AM Nov 24, 2024 IST

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 23 ਨਵੰਬਰ
ਅੰਮ੍ਰਿਤਧਾਰੀ ਲੜਕੀ ਨੂੰ ਪੇਪਰ ਦੇਣ ਤੋਂ ਰੋਕਣ ’ਤੇ ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਨੇ ਦਿੱਲੀ ਹਾਈ ਕੋਰਟ ’ਚ ਮੁਆਫ਼ੀ ਮੰਗੀ ਹੈ। ਦਿੱਲੀ ਹਾਈ ਕੋਰਟ ਨੇ ਇਸ ਮਾਮਲੇ ’ਚ ਬੋਰਡ ਨੂੰ ਸੰਕੇਤਕ ਜੁਰਮਾਨਾ ਵੀ ਲਗਾਇਆ ਹੈ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦਿੱਤੀ। ਦੋਵੇਂ ਆਗੂਆਂ ਨੇ ਦੱਸਿਆ ਕਿ ਇਹ ਮਾਮਲਾ 2021 ਦਾ ਹੈ ਜਦੋਂ ਲੜਕੀ ਨੂੰ ਸਿੱਖ ਕਕਾਰ ਧਾਰਨ ਕਰਨ ਕਾਰਨ ਪੇਪਰ ਦੇਣ ਤੋਂ ਰੋਕ ਦਿੱਤਾ ਗਿਆ ਸੀ। ਦਿੱਲੀ ਗੁਰਦੁਆਰਾ ਕਮੇਟੀ ਦੇ ਲੀਗਲ ਸੈੱਲ ਨੇ ਇਹ ਕੇਸ ਦਿੱਲੀ ਹਾਈ ਕੋਰਟ ਵਿਚ ਲੜਿਆ। ਉਨ੍ਹਾਂ ਦੱਸਿਆ ਕਿ ਇਹ ਇਤਿਹਾਸ ਰਚਿਆ ਗਿਆ ਹੈ, ਜਦੋਂ ਹਾਈ ਕੋਰਟ ਨੇ ਦਿੱਲੀ ਸਿਲੈਕਸ਼ਨ ਬੋਰਡ ਨੂੰ ਹਦਾਇਤ ਕੀਤੀ ਕਿ ਆਸਾਮੀ ਖਾਲੀ ਰੱਖ ਕੇ ਲੜਕੀ ਦੀ ਪ੍ਰੀਖਿਆ ਦੁਬਾਰਾ ਲਈ ਜਾਵੇ। ਉਨ੍ਹਾਂ ਦੱਸਿਆ ਕਿ ਬੋਰਡ ਨੇ ਅਦਾਲਤ ਵਿਚ ਹਲਫ਼ੀਆ ਬਿਆਨ ਦਾਇਰ ਕਰ ਕੇ ਲਿਖਤੀ ਮੁਆਫ਼ੀ ਵੀ ਮੰਗੀ ਹੈ ਅਤੇ ਹਾਈ ਕੋਰਟ ਨੇ 101 ਰੁਪਏ ਦਾ ਸੰਕੇਤਕ ਜੁਰਮਾਨਾ ਵੀ ਲਗਾਇਆ ਹੈ। ਆਗੂਆਂ ਨੇ ਕਿਹਾ ਕਿ ਸਿੱਖ ਕਕਾਰ ਧਾਰਨ ਕਰਨਾ ਸਿੱਖਾਂ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਇਹ ਹੱਕ ਕਿਸੇ ਨੂੰ ਖੋਹਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਆਪਣੇ ਫਰਜ਼ ਤੋਂ ਕਦੇ ਪਿੱਛੇ ਨਹੀਂ ਹਟੇਗੀ ਅਤੇ ਦੇਸ਼-ਦੁਨੀਆ ਵਿਚ ਜਿਥੇ ਕਿਤੇ ਵੀ ਸਿੱਖ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਰਪੇਸ਼ ਹੋਣਗੀਆਂ, ਉਹ ਕਾਨੂੰਨੀ ਚਾਰਾਜੋਈ ਸਮੇਤ ਹਰਸੰਭਵ ਕਦਮ ਚੁੱਕੇਗੀ।

Advertisement

Advertisement