ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਨਾ ਦੇ ਦੋਸ਼ਾਂ ਦਾ ਖੰਡਨ
02:50 PM Nov 15, 2023 IST
Advertisement
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 15 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਉਨ੍ਹਾਂ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਉਨ੍ਹਾਂ ਇਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਹੁਣ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨਾਂ ਲੈ ਕੇ ਪੈਸਾ ਬਾਹਰ ਭੇਜਣ ਦੇ ਦੋਸ਼ ਲਾਏ ਹਨ। ਵੀਡੀਓ ਦੇ ਸੋਸ਼ਲ ਮੀਡੀਆ ਉਪਰ ਛਾਉਣ ਮਗਰੋਂ ਦਿੱਲੀ ਕਮੇਟੀ ਸਾਹਮਣੇ ਆਈ ਹੈ। ਵੀਡੀਓ ਕਲਿੱਪ ਵਿੱਚ ਭਾਜਪਾ ਆਗੂ ਨਰਿੰਦਰ ਸਿੰਘ ਤੋਮਰ ਦੇ ਪੁੱਤਰ ਦਾ ਜ਼ਿਕਰ ਕੀਤਾ ਗਿਆ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਉਨ੍ਹਾਂ ਸੋਸ਼ਲ ਮੀਡੀਆ ਧਿਰਾਂ ਤੇ ਸਿਆਸੀ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਕਮੇਟੀ ਜਾਂ ਗੁਰਦੁਆਰਿਆਂ ਬਾਰੇ ਤੱਥ ਰਹਿਤ ਜਾਣਕਾਰੀ ਪ੍ਰਸਾਰਤ ਨਾ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
Advertisement