ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੰਗਨਾ ਰਣੌਤ ਨੂੰ ਕਾਨੂੰਨੀ ਨੋਟਿਸ ਭੇਜੇਗੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ

12:16 PM Sep 18, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਐਲਾਨ ਕੀਤਾ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਣੇ ਹੋਰ ਸਿੱਖ ਸ਼ਖਸੀਅਤਾਂ ਖ਼ਿਲਾਫ਼ ਬੋਲਣ ’ਤੇ ਐੱਮਪੀ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਨੂੰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲੀਗਲ ਨੋਟਿਸ ਭੇਜਿਆ ਜਾਵੇਗਾ। ਸ੍ਰੀ ਕਾਲਕਾ ਨੇ ਕਿਹਾ ਕਿ ਕੰਗਨਾ ਰਣੌਤ ਭਾਵੇਂ ਜਿੰਨੀਆਂ ਮਰਜ਼ੀਆਂ ਫ਼ਿਲਮਾਂ ਬਣਾਵੇ ਅਤੇ ਆਪਣੇ ਵੱਲੋਂ ਜਿਹੋ ਜਿਹੀਆਂ ਮਰਜ਼ੀ ਫਿਲਮਾਂ ਬਣਾਵੇ ਪਰ ਉਸ ਨੂੰ ਸਿੱਖ ਜਰਨੈਲਾਂ ਦੀ ਕਿਰਦਾਰਕੁਸ਼ੀ ਦੀ ਆਗਿਆ ਕਦੇ ਵੀ ਨਹੀਂ ਦਿੱਤੀ ਜਾ ਸਕਦੀ।
ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਇਕ ਧਾਰਮਿਕ ਸ਼ਖਸੀਅਤ ਸਨ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਦੇ ਨਾਂ ’ਤੇ ਸਿੱਖਾਂ ਦੀ ਕਿਰਦਾਰਕੁਸ਼ੀ ਦੀ ਕੰਗਨਾ ਰਣੌਤ ਨੂੰ ਕਦੇ ਵੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਫ਼ਿਲਮੀ ਅਦਾਕਾਰਾ ਦੀ ਆਲੋਚਨਾ ਕੀਤੀ।

Advertisement

Advertisement