ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ: ਕਈ ਖੇਤਰਾਂ ਵਿੱਚ ਸੀਵਰੇਜ ਜਾਮ ਹੋਣ ਦਾ ਮਾਮਲਾ ਭਖਿਆ

07:55 AM Mar 12, 2024 IST
ਦਿੱਲੀ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੁਰਗੇਸ਼ ਪਾਠਕ।

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਮਾਰਚ
ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਨੇ ਕਿਹਾ ਕਿ ਭਾਜਪਾ ਦਿੱਲੀ ਦੇ ਸੀਵਰੇਜ ਸਿਸਟਮ ਨੂੰ ਜਾਮ ਕਰਕੇ ਕੇਜਰੀਵਾਲ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਤੋਂ ਦਿੱਲੀ ’ਚ ਕਈ ਥਾਵਾਂ ’ਤੇ ਸੀਵਰੇਜ ਜਾਮ ਤੇ ਓਵਰਫਲੋ ਹੋਣ ਦੀ ਸਮੱਸਿਆ ਹੈ। ਜਦੋਂ ਦਿੱਲੀ ਜਲ ਬੋਰਡ ਨੇ ਇਸ ਦੀ ਸਫਾਈ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਕਈ ਸੀਵਰੇਜਾਂ ਵਿੱਚ ਰੇਤ ਅਤੇ ਸੀਮਿੰਟ ਨਾਲ ਭਰੇ ਹੋਏ ਬੋਰੇ ਮਿਲੇ। ਓਵਰਫਲੋ ਅਜਿਹੀਆਂ ਥਾਵਾਂ ’ਤੇ ਹੋ ਰਿਹਾ ਹੈ ਜਿੱਥੇ 25-25 ਸਾਲਾਂ ਤੋਂ ਅਜਿਹਾ ਨਹੀਂ ਹੋਇਆ। ਇਹ ਸਭ ਇਤਫ਼ਾਕ ਨਹੀਂ ਹੋ ਸਕਦਾ। ਸਭ ਕੁਝ ਇੱਕ ਗੰਦੀ ਸਾਜ਼ਿਸ਼ ਤਹਿਤ ਹੋ ਰਿਹਾ ਹੈ। ਪਾਰਟੀ ਦੇ ਮੁੱਖ ਦਫ਼ਤਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਪਾਠਕ ਨੇ ਭਾਜਪਾ ਆਗੂਆਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਦਿੱਲੀ ਲੋਕ ਛੋਟੇ ਦਰਜੇ ਸਿਆਸਤ ਕਾਰਨ ਭਗਵਾ ਪਾਰਟੀ ਨੂੰ ਵੋਟ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦਿੱਲੀ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਨਾਲ ਹੀ ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੌਰਾਨ
ਵਿਧਾਇਕ ਪਾਠਕ ਨੇ ਸੀਵਰੇਜ ਦੀਆਂ ਤਸਵੀਰਾਂ ਦਿਖਾਉਂਦੇ ਹੋਏ ਕਿਹਾ ਕਿ ਦਿੱਲੀ ਦੇ ਜ਼ਿਆਦਾਤਰ ਲੋਕ ਸੀਵਰੇਜ ਓਵਰਫਲੋਅ ਦੀ ਸਮੱਸਿਆ ਨਾਲ ਜੂਝ ਰਹੇ ਹਨ, ਜਿਸ ਕਾਰਨ ਉਨ੍ਹਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਕਈ ਥਾਵਾਂ ’ਤੇ ਇਹ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਦਿੱਲੀ ਜਲ ਬੋਰਡ ਦੇ ਲੋਕ ਉਥੇ ਜਾ ਕੇ ਸਫਾਈ ਕਰ ਰਹੇ ਹਨ। ਜਦੋਂ ਉਹ ਮਲਬਾ ਹਟਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਰੇਤ ਅਤੇ ਸੀਮਿੰਟ ਨਾਲ ਭਰੀਆਂ ਬੋਰੀਆਂ ਬਾਹਰ ਆ ਜਾਂਦੀਆਂ ਹਨ। ਇਸ ਤੋਂ ਸਾਫ਼ ਹੈ ਕਿ ਸੀਵਰਾਂ ਵਿੱਚ ਬੋਰੀਆਂ ਨੂੰ ਜਾਣਬੁੱਝ ਕੇ ਪਾਇਆ ਗਿਆ ਹੈ ਤਾਂ ਜੋ ਸੀਵਰਾਂ ਵਿੱਚ ਪਾਣੀ ਭਰ ਜਾਵੇ ਅਤੇ ਗੰਦਾ ਪਾਣੀ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਸੀਵਰੇਜ ਵਿੱਚ ਕੂੜਾ ਸੁੱਟਣ ਦਾ ਮਕਸਦ ਅਰਵਿੰਦ ਕੇਜਰੀਵਾਲ ਨੂੰ ਬਦਨਾਮ ਕਰਨਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਇਹ ਸਭ ਕੁਝ ਇੱਕ ਸਾਜ਼ਿਸ਼ ਦੇ ਤਹਿਤ ਕਰ ਰਹੀ ਹੈ।

Advertisement

ਮੁੱਖ ਸਕੱਤਰ ਤੋਂ ਸਮੱਸਿਆ ਦੇ ਹੱਲ ਲਈ ਕੀਤੇ ਕੰਮਾਂ ਦੀ ਰਿਪੋਰਟ ਤਲਬ

ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਵਰੇਜ ਦੀ ਗੰਭੀਰ ਸਮੱਸਿਆ ਨੂੰ ਦੇਖਦੇ ਹੋਏ ਦਿੱਲੀ ਦੇ ਸਪਕੀਰ ਅਤੇ ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਵੱਖ-ਵੱਖ ਪੱਤਰ ਲਿਖ ਕੇ ਕਿਹਾ ਕਿ 15 ਮਾਰਚ ਤੱਕ ਸੀਵਰੇਜ ਦੀ ਸਮੱਸਿਆ ਦਾ ਹੱਲ ਕੱਢ ਕੇ ਰਿਪੋਰਟ ਦਿੱਲੀ ਸਰਕਾਰ ਤੇ ਦਿੱਲੀ ਵਿਧਾਨ ਸਭਾ ਨੂੰ ਦਿੱਤੀ ਜਾਵੇ। ਆਤਿਸ਼ੀ ਨੇ ਨਰੇਸ਼ ਕੁਮਾਰ ਨੂੰ ਪੱਤਰ ਭੇਜ ਕੇ ਕਿਹਾ ਕਿ ਸੀਵਰੇਜ ਸਮੱਸਿਆ ਦੇ ਹੱਲ ਲਈ ਰੋਜ਼ਾਨਾ ਕੀਤੇ ਜਾ ਰਹੇ ਕੰਮਾਂ ਦੀ ਰਿਪੋਰਟ ਦਿੱਲੀ ਸਰਕਾਰ ਨੂੰ ਦਿੱਤੀ ਜਾਵੇ। ਦਿੱਲੀ ਦੇ 42 ਵਿਧਾਇਕਾਂ ਵੱਲੋਂ 9 ਮਾਰਚ ਨੂੰ ਇੱਕ ਮਤਾ ਪਾਸ ਕਰਕੇ ਦਿੱਲੀ ਦੀ ਸੀਵਰ ਸਮੱਸਿਆ ਬਾਰੇ ਆਪਣੇ ਤੌਖਲੇ ਪ੍ਰਗਟਾਏ ਸਨ। ਇਸ ਦੌਰਾਨ ਸਪੀਕਰ ਰਾਮ ਨਿਵਾਸ ਗੋਇਲ ਨੇ ਨਰੇਸ਼ ਕੁਮਾਰ ਨੂੰ ਲਿਖਿਆ ਕਿ ਉਹ ਵਿਧਾਨ ਸਭਾ ਵਿੱਚ 15 ਮਾਰਚ ਨੂੰ ਸਵੇਰ 11 ਵਜੇ ਰਿਪੋਰਟ ਪੇਸ਼ ਕਰਨ ਕਿਉਂਕਿ ‘ਆਪ’ ਦੇ ਵਿਧਾਇਕਾਂ ਨੇ ਸਦਨ ਵਿੱਚ ਸੀਵਰ ਦਾ ਮੁੱਦਾ ਉਠਾਇਆ ਸੀ। ਗੋਇਲ ਵੱਲੋਂ ਕਿਹਾ ਗਿਆ ਕਿ ਮੁੱਖ ਸਕੱਤਰ ਦਿੱਲੀ ਦੀ ਜਲ ਮੰਤਰੀ ਨੂੰ ਰੋਜ਼ਾਨਾ ਦੇ ਆਧਾਰ ਰਿਪੋਰਟ ਪੇਸ਼ ਕਰਨ।

Advertisement
Advertisement