ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ: ਹਸਪਤਾਲ ’ਚ ਡਾਕਟਰਾਂ ’ਤੇ ਹਮਲਾ ਕਰਨ ਦੇ ਦੋਸ਼ ਹੇਠ ਮਰੀਜ਼ ਦਾ ਪਤੀ ਗ੍ਰਿਫ਼ਤਾਰ

12:37 PM Aug 22, 2024 IST

ਨਵੀਂ ਦਿੱਲੀ, 21 ਅਗਸਤ
ਉੱਤਰ-ਪੂਰਬੀ ਦਿੱਲੀ ਦੇ ਜਗ ਪ੍ਰਵੇਸ਼ ਚੰਦਰ ਹਸਪਤਾਲ ਵਿੱਚ ਡਾਕਟਰਾਂ ਦੀ ਕੁੱਟਮਾਰ ਕਰਨ ਅਤੇ ਨਰਸਿੰਗ ਸਟਾਫ ਨਾਲ ਦੁਰਵਿਹਾਰ ਕਰਨ ਦੇ ਦੋਸ਼ ਹੇਠ ਇੱਕ 56 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਪੇਅਰ ਪਾਰਟਸ ਦੀ ਦੁਕਾਨ ਚਲਾਉਣ ਵਾਲਾ ਇਸਰਾਰ (56) ਬੁੱਧਵਾਰ ਰਾਤ ਨੂੰ ਆਪਣੀ ਪਤਨੀ ਨੂੰ ਇਲਾਜ ਲਈ ਹਸਪਤਾਲ ਲੈ ਗਿਆ ਸੀ ਜਦੋਂ ਉਸ ਨੇ ਡਾਕਟਰਾਂ ਦੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ। ਹਸਪਤਾਲ ਦੇ ਕਰਮਚਾਰੀਆਂ ਨੇ ਘਟਨਾ ਦੀ ਵੀਡੀਓ ਬਣਾ ਲਈ। ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ ਉਸ ਵੇਲੇ ਵਾਪਰੀ ਹੈ ਜਦੋਂ ਪਹਿਲਾਂ ਹੀ ਡਾਕਟਰ ਆਪਣੀ ਸੁਰੱਖਿਆ ਨੂੰ ਲੈ ਕੇ ਹੜਤਾਲ ’ਤੇ ਹਨ। -ਪੀਟੀਆਈ

Advertisement

Advertisement
Advertisement