ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ‘ਆਪ’ ਛੱਡੀ

06:26 AM Nov 18, 2024 IST

ਨਵੀਂ ਦਿੱਲੀ, 17 ਨਵੰਬਰ
ਦਿੱਲੀ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਤੇ ਅਸਤੀਫ਼ੇ ’ਚ ਨਜਫਗੜ੍ਹ ਦੇ ਵਿਧਾਇਕ ਗਹਿਲੋਤ ਨੇ ਪਾਰਟੀ ਸਾਹਮਣੇ ‘ਗੰਭੀਰ ਚੁਣੌਤੀਆਂ’ ਵੱਲ ਇਸ਼ਾਰਾ ਕੀਤਾ। ਸੂਤਰਾਂ ਨੇ ਦੱਸਿਆ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਇਹ ਅਸਤੀਫਾ ਸਵੀਕਾਰ ਕਰ ਲਿਆ ਹੈ। ਕੇਜਰੀਵਾਲ ’ਤੇ ਚੁਟਕੀ ਲੈਂਦਿਆਂ ਗਹਿਲੋਤ ਨੇ ‘ਸ਼ੀਸ਼ਮਹਿਲ’ ਵਰਗੇ ਮੁੱਦੇ ਉਠਾਉਂਦਿਆਂ ਕਿਹਾ ਕਿ ਇਸ ਨਾਲ ਹਰ ਕਿਸੇ ਨੂੰ ਸ਼ੱਕ ਹੁੰਦਾ ਹੈ ਕਿ ‘ਕੀ ਅਸੀਂ ਹਾਲੇ ਵੀ ਖੁਦ ਨੂੰ ‘ਆਮ ਆਦਮੀ’ ਸਮਝਦੇ ਹਾਂ।’ ਭਾਜਪਾ ਨੇ ਕੇਜਰੀਵਾਲ ਦੀ ਪੁਰਾਣੀ ਰਿਹਾਇਸ਼ ਨੂੰ ‘ਸ਼ੀਸ਼ਮਹਿਲ’ ਦੱਸਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਦੇ ਅਧਿਕਾਰਾਂ ਲਈ ਲੜਨ ਦੀ ਥਾਂ, ‘ਤੁਸੀਂ ਆਪਣੇ ਖ਼ੁਦ ਦੇ ਏਜੰਡੇ ਲਈ ਲੜਨ ਵਿੱਚ ਰੁੱਝੇ ਹੋਏ ਹੋ, ਜਿਸ ਨਾਲ ਦਿੱਲੀ ਵਾਲਿਆਂ ਨੂੰ ਬੁਨਿਆਦੀ ਸੇਵਾਵਾਂ ਦੀ ਸਪਲਾਈ ਰੁਕ ਗਈ ਹੈ।’ ‘ਆਪ’ ਆਗੂਆਂ ਨੇ ਕਿਹਾ ਕਿ ਗਹਿਲੋਤ ਈਡੀ ਤੇ ਸੀਬੀਆਈ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਕੋਲ ਭਾਜਪਾ ’ਚ ਸ਼ਾਮਲ ਹੋਣ ਤੋਂ ਇਲਾਵਾ ਕੋਈ ਬਦਲ ਨਹੀਂ ਬਚਿਆ। -ਪੀਟੀਆਈ

Advertisement

ਭਾਜਪਾ ਵੱਲੋਂ ਅਸਤੀਫੇ ਦਾ ਸਵਾਗਤ

ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਗਹਿਲੋਤ ਦੇ ਅਸਤੀਫ਼ੇ ਦਾ ਸਵਾਗਤ ਕੀਤਾ ਹੈ। ਸਚਦੇਵਾ ਨੇ ਕਿਹਾ, ‘ਗਹਿਲੋਤ ਨੇ ਉਹ ਮੁੱਦੇ ਉਠਾਉਂਦਿਆਂ ਅਹੁਦਾ ਛੱਡ ਦਿੱਤਾ ਹੈ, ਜਿਨ੍ਹਾਂ ਲਈ ਭਾਜਪਾ ਕੇਜਰੀਵਾਲ ਅਤੇ ‘ਆਪ’ ਵਿਰੁੱਧ ਲੜ ਰਹੀ ਸੀ। ਉਨ੍ਹਾਂ ਦਾ ਅਸਤੀਫਾ ਇਹ ਸਾਬਤ ਕਰਦਾ ਹੈ ਕਿ ‘ਆਪ’ ਆਗੂ ਵੀ ਕੇਜਰੀਵਾਲ ਨੂੰ ਇਮਾਨਦਾਰ ਨਹੀਂ ਮੰਨਦੇ।’

Advertisement
Advertisement