For the best experience, open
https://m.punjabitribuneonline.com
on your mobile browser.
Advertisement

ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਦਿੱਲੀ ਯੂਨੀਵਰਸਿਟੀ ਪ੍ਰਸ਼ਾਸਨ ਸਰਗਰਮ

07:34 PM Jun 29, 2023 IST
ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਦਿੱਲੀ ਯੂਨੀਵਰਸਿਟੀ ਪ੍ਰਸ਼ਾਸਨ ਸਰਗਰਮ
Advertisement

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 27 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 30 ਜੂਨ ਨੂੰ ਦਿੱਲੀ ਯੂਨੀਵਰਸਿਟੀ ਦੇ ਪ੍ਰਸਤਾਵਿਤ ਦੌਰੇ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਵਾਈਸ ਚਾਂਸਲਰ ਪ੍ਰੋ. ਯੋਗੇਸ਼ ਸਿੰਘ ਨੇ ਅੱਜ ਪੀਐੱਮ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਵਾਈਸ ਚਾਂਸਲਰ ਦੀ ਪ੍ਰਧਾਨਗੀ ਹੇਠ ਐਡਵਾਂਸ ਸਕਿਉਰਿਟੀ ਲਾਈਜ਼ਨ (ਏਐੱਸਐੱਲ) ਬਾਰੇ ਮੀਟਿੰਗ ਹੋਈ। ਇਸ ਤੋਂ ਇਲਾਵਾ ਵਾਈਸ ਚਾਂਸਲਰ ਨੇ ਏਸੀ ਅਤੇ ਚੋਣ ਕਮਿਸ਼ਨ ਦੇ ਮੈਂਬਰਾਂ ਨਾਲ ਵੀ ਵੱਖ-ਵੱਖ ਮੀਟਿੰਗਾਂ ਕੀਤੀਆਂ। ਵਾਈਸ ਚਾਂਸਲਰ ਨੇ ਅਧਿਕਾਰੀਆਂ ਸਣੇ ਸਮਾਗਮ ਵਾਲੀ ਥਾਂ ਦਿੱਲੀ ਯੂਨੀਵਰਸਿਟੀ ਸਪੋਰਟਸ ਕੰਪਲੈਕਸ ਦੇ ਮਲਟੀਪਰਪਜ਼ ਹਾਲ ਅਤੇ ਹੋਰ ਮਹੱਤਵਪੂਰਨ ਥਾਵਾਂ ਦਾ ਦੌਰਾ ਕਰ ਕੇ ਤਿਆਰੀਆਂ ਦਾ ਜਾਇਜ਼ਾ ਲਿਆ।

ਵਾਈਸ ਚਾਂਸਲਰ ਨੇ ਦੱਸਿਆ ਕਿ ਸਮਾਪਤੀ ਸਮਾਗਮ ਮੌਕੇ ਮਲਟੀਪਰਪਜ਼ ਹਾਲ ਦੀ ਬੇਸਮੈਂਟ ਵਿੱਚ ਯੂਨੀਵਰਸਿਟੀ ਦੇ 100 ਸਾਲਾਂ ਦੇ ਸਫ਼ਰ ਬਾਰੇ ਇੱਕ ਪ੍ਰਦਰਸ਼ਨੀ ਵੀ ਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮ ਦੇ ਸਮਾਪਤੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਹੋਣਗੇ ਅਤੇ ਸਿੱਖਿਆ ਤੇ ਹੁਨਰ ਵਿਕਾਸ ਮੰਤਰੀ ਧਰਮਿੰਦਰ ਪ੍ਰਧਾਨ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪ੍ਰਧਾਨ ਮੰਤਰੀ 3 ਨਵੀਆਂ ਇਮਾਰਤਾਂ ਦਾ ਨੀਂਹ ਪੱਥਰ ਵੀ ਰੱਖਣਗੇ। ਸਮਾਗਮ ਦੀ ਸਫਲਤਾ ਲਈ ਯੂਨੀਵਰਸਿਟੀ ਵੱਲੋਂ ਕਈ ਕਮੇਟੀਆਂ ਵੀ ਬਣਾਈਆਂ ਗਈਆਂ ਹਨ। ਦਿੱਲੀ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ (ਏਸੀ) ਦੇ ਚੁਣੇ ਗਏ ਮੈਂਬਰਾਂ ਦੀ ਮੀਟਿੰਗ ਵੀ ਉਪ ਕੁਲਪਤੀ ਦੀ ਪ੍ਰਧਾਨਗੀ ਹੇਠ ਬਾਅਦ ਦੁਪਹਿਰ ਵੇਲੇ ਹੋਈ।

Advertisement
Tags :
Advertisement
Advertisement
×