ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਜਲ ਸੰਕਟ: ਆਤਿਸ਼ੀ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਪੱਤਰ, ਦੋ ਦਿਨ ’ਚ ਮਸਲਾ ਹੱਲ ਨਾ ਹੋਣ ’ਤੇ 21 ਤੋਂ ਅਣਮਿੱਥੀ ਭੁੱਖ-ਹੜਤਾਲ ਕਰਨ ਦੀ ਚਿਤਾਵਨੀ

01:07 PM Jun 19, 2024 IST

ਨਵੀਂ ਦਿੱਲੀ, 19 ਜੂਨ
ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਰਾਸ਼ਟਰੀ ਰਾਜਧਾਨੀ 'ਚ ਪਾਣੀ ਦੇ ਸੰਕਟ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਅਤੇ ਜੇ ਇਸ ਸੰਕਟ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ 21 ਜੂਨ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਚਲੇ ਜਾਣਗੇ। ਆਤਿਸ਼ੀ ਨੇ ਇੱਥੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਹਰਿਆਣਾ ਰਾਜਧਾਨੀ ਦੇ ਹਿੱਸੇ ਦਾ ਪਾਣੀ ਨਹੀਂ ਛੱਡ ਰਿਹਾ, ਜਿਸ ਕਾਰਨ ਦਿੱਲੀ ਨੂੰ ਪਾਣੀ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਹਰਿਆਣਾ ਨੇ ਦਿੱਲੀ ਲਈ 613 ਐੱਮਜੀਡੀ ਦੀ ਥਾਂ 513 ਐੱਮਜੀਡੀ ਪਾਣੀ ਛੱਡਿਆ ਹੈ। ਇੱਕ ਐੱਮਜੀਡੀ ਪਾਣੀ 28,500 ਵਿਅਕਤੀਆਂ ਲਈ ਹੈ। ਇਸ ਦਾ ਮਤਲਬ ਹੈ ਕਿ 28 ਲੱਖ ਤੋਂ ਵੱਧ ਲੋਕ ਪਾਣੀ ਤੋਂ ਸੱਖਣੇ ਸਨ।

Advertisement

Advertisement