ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੂੰ ਹਸਪਤਾਲ ਤੋਂ ਛੁੱਟੀ ਮਿਲੀ
02:48 PM Jun 27, 2024 IST
Advertisement
ਨਵੀਂ ਦਿੱਲੀ, 27 ਜੂਨ
Advertisement
ਦਿੱਲੀ ਦੇ ਜਲ ਮੰਤਰੀ ਆਤਿਸ਼ੀ ਨੂੰ ਅੱਜ ਸਵੇਰੇ ਐਲਐਨਜੇਪੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਹ ਦਿੱਲੀ ਵਿੱਚ ਜਲ ਸੰਕਟ ਕਾਰਨ ਭੁੱਖ ਹੜਤਾਲ ’ਤੇ ਬੈਠੇ ਸਨ ਜਿਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਨੂੰ ਸਵੇਰੇ 10.30 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ‘ਆਪ’ ਆਗੂ ਭਾਜਪਾ ਦੇ ਰਾਜ ਵਾਲੇ ਹਰਿਆਣਾ ਤੋਂ ਦਿੱਲੀ ਦੇ ਹਿੱਸੇ ਦਾ ਪਾਣੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਸਨ। ਪੰਜ ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਉਨ੍ਹਾਂ ਦੀ ਬਲੱਡ ਸ਼ੂਗਰ ਘਟਣ ਤੋਂ ਬਾਅਦ 25 ਜੂਨ ਨੂੰ ਸਵੇਰੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਸ਼ੁਰੂ ਵਿਚ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿਚ ਹਾਲਤ ਵਿਚ ਸੁਧਾਰ ਹੋਣ ਤੋਂ ਬਾਅਦ ਜਨਰਲ ਵਾਰਡ ਵਿਚ ਭੇਜ ਦਿੱਤਾ ਗਿਆ ਸੀ।
Advertisement