ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਦਾ ਸਿਸਟਮ ਇੰਨਾ ਮੀਂਹ ਝੱਲਣ ਲਈ ਨਹੀਂ ਬਣਿਆ: ਕੇਜਰੀਵਾਲ

08:56 AM Jul 11, 2023 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਜੁਲਾਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਦਾ ਸਿਸਟਮ ਇੰਨੇ ਜ਼ਿਆਦਾ ਮੀਂਹ ਨਾਲ ਨਜਿੱਠਣ ਦੇ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਨਹੀਂ ਹੋਣਗੇ ਅਤੇ ਜੇ ਇਸ ਤਰ੍ਹਾਂ ਦੀ ਨੌਬਤ ਆ ਵੀ ਗਈ ਤਾਂ ਉਹ ਇਸ ਦਾ ਸਾਹਮਣਾ ਕਰਨ ਲਈ ਤਿਆਰ ਹਨ।
ਕੇਜਰੀਵਾਲ ਨੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘‘8 ਤੇ 9 ਜੁਲਾਈ ਵਿਚਲੇ 24 ਘੰਟਿਆਂ ਵਿੱਚ ਦਿੱਲੀ ’ਚ 153 ਮਿਲੀਮੀਟਰ ਮੀਂਹ ਪਿਆ। ਉਂਝ ਇਨ੍ਹਾਂ ਦਨਿੀਂ ਦਿੱਲੀ ਵਿੱਚ ਆਮ ਤੌਰ ’ਤੇ 100-125 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਇਸ ਵਾਰ ਸ਼ਹਿਰ ਵਿੱਚ 8 ਅਤੇ 9 ਜੁਲਾਈ ਨੂੰ 153 ਮਿਲੀਮੀਟਰ ਬਾਰਿਸ਼ ਹੋਈ ਹੈ। ਇਹ 40 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਹੈ। ਦਿੱਲੀ ਦਾ ਸਿਸਟਮ ਇੰਨੀ ਬਾਰਿਸ਼ ਨੂੰ ਝੱਲਣ ਲਈ ਨਹੀਂ ਬਣਾਇਆ ਗਿਆ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਹੜ੍ਹ ਦੀ ਸਥਿਤੀ ਮੀਂਹ ’ਤੇ ਘੱਟ ਅਤੇ ਪਰ ਹਥਨੀਕੁੰਡ ਤੋਂ ਛੱਡੇ ਗਏ ਪਾਣੀ ’ਤੇ ਜ਼ਿਆਦਾ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਦੂਜੇ ਵੱਲ ਉਂਗਲ ਚੁੱਕਣ ਦਾ ਸਮਾਂ ਨਹੀਂ ਸੀ। ਸਾਰੇ ਪ੍ਰਭਾਵਿਤ ਰਾਜਾਂ ਦੀਆਂ ਸਰਕਾਰਾਂ ਨੂੰ ਜਨਤਾ ਨੂੰ ਰਾਹਤ ਦੇਣ ਲਈ ਮਿਲ ਕੇ ਕੰਮ ਕਰਨ ਦੀ ਲੋੜ ਹੈ।
ਯਮੁਨਾ ’ਚ ਪਾਣੀ ਦਾ ਪੱਧਰ ਵਧਣ ਬਾਰੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਦਿੱਲੀ ’ਚ ਯਮੁਨਾ ਨਦੀ 203.58 ਮੀਟਰ ’ਤੇ ਵਹਿ ਰਹੀ ਹੈ। ਕੱਲ੍ਹ ਸਵੇਰੇ ਇਸ ਦੇ 205.5 ਮੀਟਰ ਤੱਕ ਪਹੁੰਚਣ ਦੀ ਉਮੀਦ ਹੈ। ਕੇਜਰੀਵਾਲ ਨੇ ਅੱਗੇ ਕਿਹਾ ਕਿ ਦਿੱਲੀ ਭਰ ਵਿੱਚ ਸੜਕ ’ਤੇ ਪਏ ਟੋਇਆਂ ਦੀਆਂ ਤਿੰਨ ਘਟਨਾਵਾਂ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦਾ ਬੁਨਿਆਦੀ ਢਾਂਚਾ ਅਜਿਹੇ ਭਾਰੀ ਮੀਂਹ ਨੂੰ ਸੰਭਾਲਣ ਲਈ ਤਿਆਰ ਨਹੀਂ ਕੀਤਾ ਗਿਆ, ਨਤੀਜੇ ਵਜੋਂ ਵਸਨੀਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸੰਭਾਵੀ ਖਤਰਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਹਾ ਕਿ ਨਿਕਾਸੀ ਪ੍ਰਕਿਰਿਆ ਲਈ ਸਾਰੀਆਂ ਲੋੜੀਂਦੀਆਂ ਟੀਮਾਂ ਤਿਆਰ ਕੀਤੀਆਂ ਗਈਆਂ ਹਨ ਤੇ ਉਸ ਅਨੁਸਾਰ ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ। ਲੋਕ ਨਿਰਮਾਣ ਵਿਭਾਗ ਕੋਲ ਇਸ ਵੇਲੇ ਖੜ੍ਹੇ ਪਾਣੀ ਨੂੰ ਸਾਫ਼ ਕਰਨ ਲਈ 680 ਪੰਪ ਕੰਮ ਕਰ ਰਹੇ ਹਨ। 326 ਅਸਥਾਈ ਪੰਪ ਲਗਾਏ ਗਏ ਹਨ ਤੇ 100 ਮੋਬਾਈਲ ਪੰਪ ਤਾਇਨਾਤੀ ਲਈ ਉਪਲਬਧ ਹਨ। ਟੋਇਆਂ ਨੂੰ ਆਰਜ਼ੀ ਤੌਰ ’ਤੇ ਭਰਨ ਅਤੇ ਹਾਦਸਿਆਂ ਨੂੰ ਰੋਕਣ ਲਈ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਹੜ੍ਹ ਵਰਗੀ ਸਥਿਤੀ ਦੀ ਸੰਭਾਵਨਾ ਮੁੱਖ ਤੌਰ ’ਤੇ ਹਰਿਆਣਾ ਵੱਲੋਂ ਹਥਨੀਕੁੰਡ ਤੋਂ ਯਮੁਨਾ ਨਦੀ ਵਿੱਚ ਛੱਡੇ ਜਾਣ ਵਾਲੇ ਪਾਣੀ ’ਤੇ ਨਿਰਭਰ ਕਰਦੀ ਹੈ।

Advertisement

ਦਿੱਲੀ ਦਾ ਬੁਨਿਆਦੀ ਢਾਂਚਾ ਢਹਿ-ਢੇਰੀ ਹੋਇਆ: ਕਾਂਗਰਸ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਚਾਰ ਅਤੇ ਮੀਡੀਆ ਵਿਭਾਗ ਦੇ ਚੇਅਰਮੈਨ ਅਨਿਲ ਭਾਰਦਵਾਜ ਨੇ ਸੂਬਾ ਦਫ਼ਤਰ ਵਿੱਚ ਪੱਤਰਕਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਦਾ ਮੌਜੂਦਾ ਡਰੇਨੇਜ ਸਿਸਟਮ ਮੌਨਸੂਨ ਦੀ ਬਾਰਿਸ਼ ਨੂੰ ਝੱਲਣ ਦੇ ਸਮਰੱਥ ਨਹੀਂ ਹੈ, ਜੋ ਸਰਕਾਰ ਦੀ ਸਭ ਤੋਂ ਵੱਡੀ ਅਸਫਲਤਾ ਹੈ। ਉਨ੍ਹਾਂ ਕਿਹਾ ਕਿ ਮੌਨਸੂਨ ਦੇ ਦੋ ਦਨਿਾਂ ਤੋਂ ਬਾਅਦ ਪਾਣੀ ਨਾਲ ਭਰੀ ਦਿੱਲੀ ਦੀ ਤਰਸਯੋਗ ਹਾਲਤ ਦਿੱਲੀ ਦੇ ਢਹਿ-ਢੇਰੀ ਹੋ ਰਹੇ ਬੁਨਿਆਦੀ ਢਾਂਚੇ ਦਾ ਸਬੂਤ ਹੈ।

Advertisement
Advertisement
Tags :
ਇੰਨਾਸਿਸਟਮਕੇਜਰੀਵਾਲਝੱਲਣਦਿੱਲੀਨਹੀਂਬਣਿਆਮੀਂਹ
Advertisement