ਦਿੱਲੀ ਦੀ ਆਬੋ-ਹਵਾ ਹੋਰ ਵਿਗੜੀ
08:23 AM Feb 01, 2025 IST
Advertisement
ਨਵੀਂ ਦਿੱਲੀ, 31 ਜਨਵਰੀ
ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਵਧਣ ਕਾਰਨ ਆਬੋ-ਹਵਾ ਹੋਰ ਖ਼ਰਾਬ ਹੋ ਗਈ ਹੈ। ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 9.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਔਸਤ ਤਾਪਮਾਨ ਤੋਂ ਥੋੜ੍ਹਾ ਵੱਧ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਤੱਕ ਪਹੁਚੰਣ ਦੀ ਸੰਭਾਵਨਾ ਹੈ। ਕੌਮੀ ਰਾਜਧਾਨੀ ਵਿੱਚ ਸਵੇਰੇ 8.30 ਵਜੇ ਨਮੀ ਦਾ ਪੱਧਰ 95 ਫੀਸਦ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 359 ਦਰਜ ਕੀਤਾ ਗਿਆ, ਜੋ ਕਿ ‘ਬਹੁਤ ਹੀ ਖ਼ਰਾਬ’ ਸ਼੍ਰੇਣੀ ਵਿੱਚ ਆਉਂਦਾ ਹੈ। ਜ਼ਿਕਰਯੋਗ ਹੈ ਕਿ ਸਿਫ਼ਰ ਤੋਂ 50 ਦਰਮਿਆਨ ਏਕਿਊਆਈ ਨੂੰ ਚੰਗਾ, 51 ਤੇ 100 ਦਰਮਿਆਨ ਨੂੰ ਤਸੱਲੀਬਖਸ਼, 101 ਤੇ 200 ਦਰਮਿਆਨ ਨੂੰ ਮੱਧਮ, 201 ਤੇ 300 ਦਰਮਿਆਨ ਨੂੰ ਖ਼ਰਾਬ, 301 ਤੇ 400 ਦਰਮਿਆਨ ਨੂੰ ਬਹੁਤ ਖ਼ਰਾਬ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ। -ਪੀਟੀਆਈ
Advertisement
Advertisement
Advertisement