ਬੀਡੀਪੀਓ ਦਫ਼ਤਰ ਸ਼ੇਰਪੁਰ ਦੇ ਜੇਈ ਦੀ ਬਦਲੀ ਰੱਦ ਕਰਨ ਦੀ ਮੰਗ
07:04 AM Sep 13, 2024 IST
ਪੱਤਰ ਪ੍ਰੇਰਕ
ਸ਼ੇਰਪੁਰ, 12 ਸਤੰਬਰ
ਹੁਕਮਰਾਨ ਧਿਰ ਨਾਲ ਸਬੰਧਤ ਬਲਾਕ ਪੰਚਾਇਤ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਅਲੀਪੁਰ ਨੇ ਪੰਚਾਇਤੀ ਚੋਣਾਂ ਤੋਂ ਐਨ ਪਹਿਲਾਂ ਬੀਡੀਪੀਓ ਦਫ਼ਤਰ ਸ਼ੇਰਪੁਰ ਦੇ ਜੇਈ ਤੇ ਬਲਾਕ ਦੇ 19 ਪਿੰਡਾਂ ਦੇ ਪ੍ਰਬੰਧਕ ਗਗਨਦੀਪ ਸਿੰਘ ਦੀ ਬਦਲੀ ਕਰਨ ਦਾ ਵਿਰੋਧ ਕਰਦਿਆਂ ਬਦਲੀ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਅਲੀਪੁਰ ਨੇ ਦੱਸਿਆ ਕਿ ਬਲਾਕ ਸ਼ੇਰਪੁਰ ਦੇ ਲੰਘੀ ਟਰਮ ਵਿੱਚ ਸਰਪੰਚ ਰਹੇ ਵਿਅਕਤੀਆਂ ਨੇ ਪੰਚਾਇਤੀ ਚੋਣ ਮੁੜ ਲੜਨੀ ਹੈ ਪਰ ਅਜਿਹੇ ਵਿੱਚ ਗਗਨਦੀਪ ਜੇਈ ਦੀ ਬਦਲੀ ਹੋਣ ਨਾਲ ਜਿੱਥੇ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ ਉੱਥੇ ਇਸ ਬਦਲੀ ਨਾਲ ਸਾਬਕਾ ਸਰਪੰਚਾਂ ਦੇ ‘ਵਰਤੋਂ ਸਰਟੀਫਿਕੇਟ’ ਜਾਰੀ ਹੋਣ ਵਿੱਚ ਵੱਡਾ ਅੜਿੱਕਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਧਿਆਨ ਵਿੱਚ ਲਿਆਉਣਗੇ ਉਸ ਮਗਰੋਂ ਸਮੂਹ ਸਰਪੰਚਾਂ ਨਾਲ ਮੀਟਿੰਗ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ।
Advertisement
Advertisement