ਫਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਦੀ ਮੰਗ
06:39 AM Sep 04, 2024 IST
Advertisement
ਪੰਚਕੂਲਾ: ਪਿੰਜੌਰ ਦੇ ਸਿੱਖ ਭਾਈਚਾਰੇ ਦੇ ਵਫ਼ਦ ਨੇ ਐੱਸਡੀਐੱਮ ਪੰਚਕੂਲਾ ਰਾਹੀਂ ਡੀਸੀ ਪੰਚਕੂਲਾ ਨੂੰ ਮੰਗ ਪੱਤਰ ਸੌਂਪ ਕੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਸਕ੍ਰੀਨਿੰਗ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਮੀਤਾ, ਕਲਗੀਧਰ ਮਾਨਵ ਸੇਵਾ ਮਿਸ਼ਨ ਦੇ ਪ੍ਰਧਾਨ ਡਾ. ਹਰਨੇਕ ਸਿੰਘ, ਭੀਮ ਸੇਨ ਅਤੇ ਚੰਚਲ ਨੇ ਕਿਹਾ ਕਿ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਵਿਚ ਸਿੱਖ ਭਾਈਚਾਰੇ ਦੇ ਕਿਰਦਾਰ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਕਾਰਨ ਸਿੱਖ ਭਾਈਚਾਰੇ ਸਮੇਤ ਹਿੰਦੂ ਸਮਾਜ ਵਿੱਚ ਵੀ ਗੁੱਸਾ ਹੈ। ਉਨ੍ਹਾਂ ਕਿਹਾ ਕਿ ਜੇ ਫਿਲਮ ਸਿਨੇਮਾਘਰਾਂ ਵਿੱਚ ਰਿਲੀਜ਼ ਹੁੰਦੀ ਹੈ ਤਾਂ ਸਮਾਜਿਕ ਸਦਭਾਵਨਾ ਵਿਗੜ ਸਕਦੀ ਹੈ। ਇਸ ਲਈ ਫਿਲਮ ’ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। -ਪੱਤਰ ਪ੍ਰੇਰਕ
Advertisement
Advertisement
Advertisement