‘ਜੈਤੋ ਮੋਰਚੇ’ ਦੀ ਸ਼ਤਾਬਦੀ ਮੌਕੇ 21 ਨੂੰ ਛੁੱਟੀ ਕਰਨ ਦੀ ਮੰਗ
08:48 AM Feb 16, 2024 IST
ਪੱਤਰ ਪ੍ਰੇਰਕ
ਜੈਤੋ, 15 ਫ਼ਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚੇ ਦੀ ਸ਼ਤਾਬਦੀ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਇਸ ਇਤਿਹਾਸਕ ਸ਼ਤਾਬਦੀ ਮੌਕੇ 21 ਫ਼ਰਵਰੀ ਨੂੰ ਪੰਜਾਬ ਸਰਕਾਰ ਛੁੱਟੀ ਦਾ ਐਲਾਨ ਕਰੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ, ਜਿਸ ’ਚ ਸੰਗਤਾਂ ਦੀ ਸ਼ਮੂਲੀਅਤ ਲਈ ਪੰਜਾਬ ਸਰਕਾਰ ਨੂੰ ਛੁੱਟੀ ਕਰਨੀ ਚਾਹੀਦੀ ਹੈ। ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਮਹਿਤਾ ਨੇ ਦੱਸਿਆ ਕਿ ਸ਼ਤਾਬਦੀ ਦਾ ਮੁੱਖ ਸਮਾਗਮ 21 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਹੋਵੇਗਾ ਜਦਕਿ ਇਸ ਤੋਂ ਪਹਿਲਾਂ 19 ਅਤੇ 20 ਫ਼ਰਵਰੀ ਨੂੰ ਵੀ ਸਮਾਗਮ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਜੈਤੋ ਮੋਰਚੇ ਦੀ 100 ਸਾਲਾ ਵਰ੍ਹੇਗੰਢ ਦੇ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਕੀਤੇ ਜਾਣਗੇ।
Advertisement
Advertisement