For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਖਿਲਾਫ਼ ਕਾਰਵਾਈ ਦੀ ਮੰਗ

09:04 AM Oct 22, 2024 IST
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਖਿਲਾਫ਼ ਕਾਰਵਾਈ ਦੀ ਮੰਗ
Advertisement

ਪੱਤਰ ਪ੍ਰੇਰਕ
ਮਾਨਸਾ, 21 ਅਕਤੂਬਰ
ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਮਾਨਸਾ ਤੋਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਦੀ ਹੁਕਮ ਅਦੁਲੀ ਕਰਨ ਬਾਰੇ ਉਨ੍ਹਾਂ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਰਾਹੀਂ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ’ਚ 10 ਸਾਲਾਂ ਵਾਸਤੇ ਪਾਰਟੀ ’ਚੋਂ ਕੱਢਣ ਦੇ, ਜੋ ਹੁਕਮ ਦਿੱਤੇ ਗਏ ਸਨ, ਉਨ੍ਹਾਂ ਨੂੰ ਨਹੀਂ ਮੰਨਿਆ ਹੈ, ਜਿਸ ਕਰ ਕੇ ਉਨ੍ਹਾਂ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਅੱਜ ਇਥੇ ਮੀਡੀਆ ਨੂੰ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਬੜੀ ਚਲਾਕੀ ਨਾਲ ਵਿਰਸਾ ਸਿੰਘ ਵਲਟੋਹਾ ਤੋਂ ਅਸਤੀਫ਼ਾ ਲੈ ਲਿਆ ਗਿਆ ਅਤੇ ਉਸ ਅਸਤੀਫ਼ੇ ਨੂੰ ਡਾ. ਦਲਜੀਤ ਸਿੰਘ ਚੀਮਾਂ, ਜੋ ਪਾਰਟੀ ਦੇ ਪੁਰਾਣੇ ਸਕੱਤਰ ਹਨ, ਆਪਣੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨ ਦੀ ਥਾਂ ਵੱਖਰਾ ਰਸਤਾ ਅਪਣਾਇਆ ਹੈ। ਸ੍ਰੀ ਔਲਖ ਨੇ ਕਿਹਾ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ’ਚੋਂ ਕੱਢਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਸਤੀਫ਼ਾ ਮਨਜ਼ੂਰ ਕਰਨਾ ਵੀ ਵਿਰਸਾ ਸਿੰਘ ਵਲਟੋਹਾ ਦਾ ਪੱਖ ਪੂਰਨ ਦੇ ਬਰਾਬਰ ਹੈ।

Advertisement

Advertisement
Advertisement
Author Image

joginder kumar

View all posts

Advertisement