ਨੌਜਵਾਨ ਨੂੰ ਕੁੱਟ-ਕੱਟ ਕੇ ਮਾਰਨ ਵਾਲੇ ਤਾਂਤਰਿਕ ਪਾਦਰੀ ਖ਼ਿਲਾਫ਼ ਕਾਰਵਾਈ ਦੀ ਮੰਗ
07:50 AM Aug 27, 2024 IST
ਖੇਤਰੀ ਪ੍ਰਤੀਨਿਧ
ਬਰਨਾਲਾ, 26 ਅਗਸਤ
ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਬਰਨਾਲਾ-ਸੰਗਰੂਰ ਨੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਥਾਣਾ ਧਾਰੀਵਾਲ ਦੇ ਪਿੰਡ ਸਿੰਘਪੁਰਾ ਦੇ ਨੌਜਵਾਨ ਸੈਮੂਅਲ ਮਸੀਹ ਨੂੰ ਅਖੌਤੀ ਭੂਤ ਪ੍ਰੇਤ ਕੱਢਣ ਦੀ ਆੜ ਹੇਠ ਕੁੱਟ-ਕੁੱਟ ਕੇ ਜਾਨੋਂ ਮਾਰਨ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਪਾਦਰੀ ਸਮੇਤ ਸਾਰੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸੁਸਾਇਟੀ ਨੇ ਪੰਜਾਬ ਵਿਚ ਪਾਖੰਡੀ ਬਾਬਿਆਂ, ਤਾਂਤਰਿਕਾਂ ਵੱਲੋਂ ਧਾਰਮਿਕ ਆਸਥਾ ਹੇਠ ਅਖੌਤੀ ਭੂਤ ਪ੍ਰੇਤ ਕੱਢਣ ਦੀਆਂ ਗ਼ੈਰ ਕਾਨੂੰਨੀ ਗਤੀਵਿਧੀਆਂ ਉਤੇ ਸਖ਼ਤ ਪਾਬੰਦੀ ਲਾਉਣ ਲਈ ਪੰਜਾਬ ਸਰਕਾਰ ਤੋਂ ਪੰਜਾਬ ਵਿਚ ‘ਅੰਧ ਵਿਸ਼ਵਾਸ਼ ਰੋਕੂ ਕਾਨੂੰਨ’ ਲਾਗੂ ਕਰਨ ਦੀ ਵੀ ਜ਼ੋਰਦਾਰ ਮੰਗ ਕੀਤੀ ਹੈ। ਸੁਸਾਇਟੀ ਜ਼ੋਨ ਆਗੂਆਂ ਨੇ ਲੋਕਾਂ ਨੂੰ ਅਜਿਹੇ ਭਰਮਜਾਲ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ।
Advertisement
Advertisement