ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਾਇਕ ਚਮਕੀਲਾ ਦੇ ਕਤਲ ਮਾਮਲੇ ਦੀ ਜਾਂਚ ਐੱਨਆਈਏ ਤੋਂ ਕਰਵਾਉਣ ਦੀ ਮੰਗ

06:17 AM Jul 04, 2024 IST
featuredImage featuredImage

ਅੰਮ੍ਰਿਤਸਰ (ਟਨਸ):

Advertisement

ਭਾਜਪਾ ਆਗੂ ਡਾਕਟਰ ਜਗਮੋਹਨ ਸਿੰਘ ਰਾਜੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਪੰਜਾਬੀ ਗਾਇਕ ਸਵਰਗੀ ਅਮਰ ਸਿੰਘ ਚਮਕੀਲਾ ਦੇ ਕਤਲ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨਆਈਏ ) ਤੋਂ ਕਰਵਾਉਣ ਦੀ ਅਪੀਲ ਕੀਤੀ ਹੈ। ਅਮਰ ਸਿੰਘ ਚਮਕੀਲਾ ਅਤੇ ਉਸ ਦੀ ਪਤਨੀ ਅਮਰਜੋਤ ਨੂੰ 8 ਮਾਰਚ 1988 ਨੂੰ ਉਸ ਵੇਲੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਇੱਕ ਸੰਗੀਤ ਪ੍ਰੋਗਰਾਮ ਦੀ ਪੇਸ਼ਕਾਰੀ ਲਈ ਗਿਆ ਸੀ। ਉਸ ਦੇ ਕਤਲ ਦਾ ਮਾਮਲਾ ਅਣਸੁਲਝਿਆ ਹੋਇਆ ਹੈ। ਹਾਲ ਹੀ ਵਿੱਚ ਉਸ ਦੇ ਜੀਵਨ ਬਾਰੇ ਇੱਕ ਫਿਲਮ ਵੀ ਬਣੀ ਹੈ।

Advertisement
Advertisement