ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਮੰਗ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਜੁਲਾਈ
ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਨੇ 2364 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਵਿੱਚ ਕੀਤੀ ਜਾ ਰਹੀ ਦੇਰੀ ਦਾ ਗੰਭੀਰ ਨੋਟਿਸ ਲਿਆ ਅਤੇ ਪੰਜਾਬ ਸਰਕਾਰ ਤੋਂ ਤੁਰੰਤ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ।
ਇਲ ਦੌਰਾਨ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ, ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਤੇ ਮੀਤ ਪ੍ਰਧਾਨ ਗੁਰਸੇਵਕ ਕਲੇਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ 2364 ਈਟੀਟੀ ਅਧਿਆਪਕਾਂ ਦੀ ਭਰਤੀ ਪਿਛਲੇ ਲੰਬੇ ਸਮੇਂ ਤੋਂ ਲਟਕਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰਾਂ ਤੇ ਯੂਨੀਅਨ ਵੱਲੋਂ ਹਰ ਤਰ੍ਹਾਂ ਪੈਰਵੀ ਲੰਬੇ ਸਮੇਂ ਤੋਂ ਇਸ ਭਰਤੀ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਹਿੱਤ ਕੀਤੀ ਜਾ ਰਹੀ ਹੈ ਜਿਸ ਦੇ ਨਤੀਜੇ ਵਜੋਂ ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੀ ਇਸ ਭਰਤੀ ਸੰਬਧੀ ਆਪਣੇ ਫੈਸਲੇ ਰਾਹੀਂ 2364 ਈਟੀਟੀ ਅਧਿਆਪਕਾਂ ਦੀ ਭਰਤੀ ਦੀਆਂ ਸਾਰੀਆਂ ਮੁਸ਼ਕਿਲਾਂ ਦੂਰ ਕਰਕੇ ਸਿੱਖਿਆ ਵਿਭਾਗ ਨੂੰ ਜਲਦੀ ਤੋਂ ਜਲਦੀ ਉਮੀਦਵਾਰਾਂ ਨੂੰ ਨਿਯਕਤੀ ਪੱਤਰ ਜਾਰੀ ਕਰਨ ਲਈ ਫ਼ੈਸਲਾ ਦਿੱਤਾ ਗਿਆ ਹੈ ਪਰ ਅਜੇ ਵੀ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਇਨ੍ਹਾਂ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ’ਚ ਕਰ ਰਿਹਾ ਹੈ।