ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਪਾਰੀਆਂ ਵੱਲੋਂ ਸੀਵਰੇਜ ਅਤੇ ਡਰੇਨੇਜ ਸਿਸਟਮ ਦਾ ਆਡਿਟ ਕਰਵਾਉਣ ਦੀ ਮੰਗ

08:52 AM Jul 11, 2023 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਜੁਲਾਈ
ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਨੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਤੋਂ ਦਿੱਲੀ ਦੇ ਸੀਵਰੇਜ ਅਤੇ ਡਰੇਨੇਜ ਸਿਸਟਮ ਦਾ ਤਕਨੀਕੀ ਆਡਿਟ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਤਾ ਲੱਗਣਾ ਚਾਹੀਦਾ ਹੈ ਕਿ ਦਿੱਲੀ ਜਲ ਬੋਰਡ, ਦਿੱਲੀ ਨਗਰ ਨਿਗਮ, ਦਿੱਲੀ ਸਰਕਾਰ ਅਤੇ ਨਵੀਂ ਦਿੱਲੀ ਨਗਰ ਕੌਂਸਲ ਨੇ ਦਿੱਲੀ ਦੇ ਨਿਕਾਸੀ ਅਤੇ ਸੀਵਰੇਜ ਸਿਸਟਮ ’ਤੇ ਪਿਛਲੇ ਸਾਲਾਂ ਦੌਰਾਨ ਕਿੰਨੇ ਪੈਸੇ ਖਰਚੇ। ਕੈਟ ਦੇ ਕੌਮੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ ਅਤੇ ਸੂਬਾ ਪ੍ਰਧਾਨ ਵਿਪਨਿ ਆਹੂਜਾ ਨੇ ਕਿਹਾ ਕਿ ਜੇ ਦੋ ਦਨਿਾਂ ਦੀ ਬਰਸਾਤ ਤੋਂ ਬਾਅਦ ਦਿੱਲੀ ਦੀ ਇਹ ਹਾਲਤ ਹੈ ਹੈ ਤਾਂ ਮੌਨਸੂਨ ਦੌਰਾਨ ਦਿੱਲੀ ਦੀ ਹਾਲਤ ਹੋਰ ਵੀ ਖ਼ਰਾਬ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਉਪ ਰਾਜਪਾਲ ਸਕਸੈਨਾ ਨੂੰ ਇਸ ਮੁੱਦੇ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ ਅਤੇ ਕੈਟ ਦੀ ਮੰਗ ਮੰਨਣੀ ਚਾਹੀਦੀ ਹੈ।

Advertisement

Advertisement
Tags :
ਆਡਿਟਸਿਸਟਮਸੀਵਰੇਜਕਰਵਾਉਣਡਰੇਨੇਜਵਪਾਰੀਆਂਵੱਲੋਂ
Advertisement