ਸਿੰਜਾਈ ਤੇ ਪੀਣ ਲਈ ਨਹਿਰੀ ਪਾਣੀ ਦੀ ਮੰਗ
ਲਾਜਵੰਤ ਸਿੰਘ
ਨਵਾਂਸ਼ਹਿਰ, 5 ਜੂਨ
ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਐੱਸਡੀਓ ਨਹਿਰੀ ਵਿਭਾਗ ਰਾਹੀਂ ਦਿੱਤਾ ਗਿਆ। ਇਸ ਵਿੱਚ ਮੰਗ ਕੀਤੀ ਗਈ ਕਿ ਨਵਾਂਸ਼ਹਿਰ ਜ਼ਿਲ੍ਹੇ ਅੰਦਰ ਵਾਅਦੇ ਅਨੁਸਾਰ ਹਰ ਖੇਤ ਅਤੇ ਘਰ ਨੂੰ ਨਹਿਰੀ ਪਾਣੀ ਪਹੁੰਚਦਾ ਕੀਤਾ ਜਾਵੇ, ਡਰੇਨਾਂ ਅਤੇ ਖਾਲਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ, ਬਰਸਾਤੀ ਪਾਣੀ ਨੂੰ ਸੰਭਾਲਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ, ਸਾਰਾ ਸਾਲ ਨਹਿਰੀ ਪਾਣੀ ਦਿੱਤਾ ਜਾਵੇ। ਇਸ ਮੌਕੇ ਐੱਸਡੀਓ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਨੌਂ ਜੂਨ ਨੂੰ ਨਹਿਰਾਂ ਵਿੱਚ ਪਾਣੀ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਆਨਲਾਈਨ ਅਪਲਾਈ ਕਰ ਕੇ ਆਰਜ਼ੀ ਕੁਨੈਕਸ਼ਨ ਆਪਣੇ ਖ਼ਰਚੇ ’ਤੇ ਲੈ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ, ਇਸਤਰੀ ਵਿੰਗ ਦੇ ਪ੍ਰਧਾਨ ਸੁਰਜੀਤ ਕੌਰ, ਮਨਜੀਤ ਕੌਰ, ਇਲਾਕਾ ਪ੍ਰਧਾਨ ਨਵਾਂਸ਼ਹਿਰ ਕੁਲਬੀਰ ਸਿੰਘ ਸ਼ਾਹਪੁਰ, ਸੁਰਿੰਦਰ ਸਿੰਘ ਮਹਿਰਮਪੁਰ, ਬਿੱਕਰ ਸਿੰਘ, ਅਵਤਾਰ ਸਿੰਘ, ਜੀਵਨ ਬੇਗੋਵਾਲ, ਚਰਨਜੀਤ ਸਿੰਘ, ਕਸ਼ਮੀਰ ਸਿੰਘ, ਤਾਰਾ ਸਿੰਘ, ਰਾਮ ਜੀ ਦਾਸ, ਮੱਖਣ ਸਿੰਘ ਆਦਿ ਵੀ ਹਾਜ਼ਰ ਸਨ।