ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਲਕਾਤਾ ਕਾਂਡ ਦੇ ਮੁਲਾਜ਼ਮ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ

07:35 AM Aug 29, 2024 IST

ਪੱਤਰ ਪ੍ਰੇਰਕ
ਭੁੱਚੋ ਮੰਡੀ, 28 ਅਗਸਤ
ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜ ਗਿੱਲ) ਵੱਲੋਂ ਅੱਜ ਬੱਸ ਅੱਡੇ ਕੋਲ ਕੋਲਕਾਤਾ ਵਿੱਚ ਇੱਕ ਟ੍ਰੇਨੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਮਗਰੋਂ ਹੱਤਿਆ ਕਰਨ ਦੇ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅਰਥੀ ਫੂਕ ਮੁਜ਼ਾਹਰਾ ਕੀਤਾ ਅਤੇ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਦੀ ਅਰਥੀ ਫੂਕੀ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਅਤੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਨੇ ਕਿਹਾ ਕਿ ਅਜਿਹੇ ਘਿਨਾਉਣੇ ਕਾਂਡ ਸਰਕਾਰਾਂ ਦੇ ਮੱਥੇ ’ਤੇ ਕਲੰਕ ਹਨ ਅਤੇ ਮਾਨਵਤਾ ਨੂੰ ਝਜੋੜਣ ਵਾਲੇ ਹਨ। ਦਫ਼ਤਰਾਂ ਅਤੇ ਹਸਪਤਾਲਾਂ ਵਿੱਚ ਕੰਮ ਕਰਨ ਵਾਲੀਆਂ ਲੜਕੀਆਂ ਦੀ ਕੋਈ ਸੁਰੱਖਿਆ ਨਹੀਂ ਹੈ। ਦਰਿੰਦੇ ਲੋਕਾਂ ਦੇ ਮਨਾਂ ਵਿੱਚ ਪੁਲੀਸ ਦਾ ਕੋਈ ਡਰ ਨਹੀਂ ਰਿਹਾ। ਉਹ ਜਿੱਥੇ ਜੀਅ ਕਰਦਾ ਹੈ, ਉੱਥੇ ਹੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ। ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਆਗੂ, ਸਰਬਜੀਤ ਸਿੰਘ, ਪਾਲ ਸਿੰਘ ਸਮਾਘ, ਗੁਰਦਾਸ ਸਿੰਘ ਸੇਮਾ, ਬੱਬੀ ਸੇਮਾ, ਗੁਰਬਿੰਦਰ ਸਿੰਘ, ਸੁਖਦੇਵ ਸਿੰਘ ਤੁੰਗਵਾਲੀ ਅਤੇ ਸੁਖਜਿੰਦਰ ਸਿੰਘ ਪੂਹਲਾ ਹਾਜ਼ਰ ਸਨ।

Advertisement

Advertisement