ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੋਭਿਆਂ ਤੇ ਨਾਲਿਆਂ ਦੀ ਸਫ਼ਾਈ ਕਰਵਾਉਣ ਦੀ ਮੰਗ

09:07 AM Jul 07, 2024 IST
ਖੇਤਰੀ ਪ੍ਰਤੀਨਿਧ ਐੱਸ.ਏ.ਐੱਸ.ਨਗਰ (ਮੁਹਾਲੀ), 6 ਜੁਲਾਈ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਜ਼ਿਲ੍ਹਾ ਮੁਹਾਲੀ ਦੀ ਡਿਪਟੀ ਕਮਿਸ਼ਨਰ ਤੋਂ ਪਿੰਡਾਂ ਦੇ ਟੋਭਿਆਂ ਅਤੇ ਨਿਕਾਸੀ ਨਾਲਿਆਂ ਦੀ ਬਿਨਾਂ ਦੇਰੀ ਸਫ਼ਾਈ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਅਤੇ ਖਰੜ ਬਲਾਕ ਅੰਦਰ ਪੈਂਦੇ ਪਿੰਡਾਂ ਵਿਚ ਟੋਭਿਆਂ ਅਤੇ ਨਿਕਾਸੀ ਨਾਲਿਆਂ ਦੀ ਸਥਿਤੀ ਬਹੁਤ ਖਰਾਬ ਹੈ। ਇਨ੍ਹਾਂ ਟੋਭਿਆਂ ਵਿੱਚ ਗੰਦਗੀ ਦੀ ਭਰਮਾਰ ਹੈ। ਬਹੁਤੇ ਟੋਭੇ ਪਾਣੀ ਨਾਲ ਭਰੇ ਖੜ੍ਹੇ ਹਨ, ਨਿਕਾਸੀ ਨਾਲਿਆਂ ਵਿੱਚ ਘਾਹ-ਫੂਸ ਅਤੇ ਗੰਦਗੀ ਕਾਰਨ ਪਾਣੀ ਨਹੀਂ ਲੰਘ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਟੋਭਿਆਂ ਅਤੇ ਨਾਲਿਆਂ ਦੀ ਸਫ਼ਾਈ ਨਾ ਕਰਵਾਈ ਗਈ ਤਾਂ ਭਰਵੀਂ ਬਰਸਾਤ ਹੋਣ ਦੀ ਸੂਰਤ ਵਿਚ ਘਰਾਂ ਵਿੱਚ ਪਾਣੀ ਦਾਖ਼ਲ ਹੋ ਸਕਦਾ ਹੈ ਜਿਸ ਨਾਲ ਲੋਕਾਂ ਦਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਬਾਅਦ ਵਿਚ ਇਸ ਮਸਲੇ ’ਤੇ ਕਮੇਟੀਆਂ ਬਣਾਉਣ ਦੀ ਬਜਾਏ ਪ੍ਰਸ਼ਾਸਨ ਨੂੰ ਸਮਾਂ ਰਹਿੰਦੇ ਹੀ ਇਸ ਪਾਸੇ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਰਸਾਤੀ ਪਾਣੀ ਕਾਰਨ ਕਿਸੇ ਵੀ ਪਿੰਡ ਦੇ ਲੋਕਾਂ ਦਾ ਨੁਕਸਾਨ ਹੋਇਆ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

ਖੇਤਰੀ ਪ੍ਰਤੀਨਿਧ
ਐੱਸ.ਏ.ਐੱਸ.ਨਗਰ (ਮੁਹਾਲੀ), 6 ਜੁਲਾਈ
ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਜ਼ਿਲ੍ਹਾ ਮੁਹਾਲੀ ਦੀ ਡਿਪਟੀ ਕਮਿਸ਼ਨਰ ਤੋਂ ਪਿੰਡਾਂ ਦੇ ਟੋਭਿਆਂ ਅਤੇ ਨਿਕਾਸੀ ਨਾਲਿਆਂ ਦੀ ਬਿਨਾਂ ਦੇਰੀ ਸਫ਼ਾਈ ਕਰਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੁਹਾਲੀ ਅਤੇ ਖਰੜ ਬਲਾਕ ਅੰਦਰ ਪੈਂਦੇ ਪਿੰਡਾਂ ਵਿਚ ਟੋਭਿਆਂ ਅਤੇ ਨਿਕਾਸੀ ਨਾਲਿਆਂ ਦੀ ਸਥਿਤੀ ਬਹੁਤ ਖਰਾਬ ਹੈ। ਇਨ੍ਹਾਂ ਟੋਭਿਆਂ ਵਿੱਚ ਗੰਦਗੀ ਦੀ ਭਰਮਾਰ ਹੈ। ਬਹੁਤੇ ਟੋਭੇ ਪਾਣੀ ਨਾਲ ਭਰੇ ਖੜ੍ਹੇ ਹਨ, ਨਿਕਾਸੀ ਨਾਲਿਆਂ ਵਿੱਚ ਘਾਹ-ਫੂਸ ਅਤੇ ਗੰਦਗੀ ਕਾਰਨ ਪਾਣੀ ਨਹੀਂ ਲੰਘ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਟੋਭਿਆਂ ਅਤੇ ਨਾਲਿਆਂ ਦੀ ਸਫ਼ਾਈ ਨਾ ਕਰਵਾਈ ਗਈ ਤਾਂ ਭਰਵੀਂ ਬਰਸਾਤ ਹੋਣ ਦੀ ਸੂਰਤ ਵਿਚ ਘਰਾਂ ਵਿੱਚ ਪਾਣੀ ਦਾਖ਼ਲ ਹੋ ਸਕਦਾ ਹੈ ਜਿਸ ਨਾਲ ਲੋਕਾਂ ਦਾ ਨੁਕਸਾਨ ਹੋਵੇਗਾ।
ਉਨ੍ਹਾਂ ਕਿਹਾ ਕਿ ਬਾਅਦ ਵਿਚ ਇਸ ਮਸਲੇ ’ਤੇ ਕਮੇਟੀਆਂ ਬਣਾਉਣ ਦੀ ਬਜਾਏ ਪ੍ਰਸ਼ਾਸਨ ਨੂੰ ਸਮਾਂ ਰਹਿੰਦੇ ਹੀ ਇਸ ਪਾਸੇ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਰਸਾਤੀ ਪਾਣੀ ਕਾਰਨ ਕਿਸੇ ਵੀ ਪਿੰਡ ਦੇ ਲੋਕਾਂ ਦਾ ਨੁਕਸਾਨ ਹੋਇਆ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

Advertisement

Advertisement