ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਆਵਜ਼ੇ ਲਈ ਤੇ ਪਾਵਰਕੌਮ ਅਫਸਰਾਂ ਖ਼ਿਲਾਫ਼ ਕੇਸ ਕਰਨ ਦੀ ਮੰਗ

07:59 AM May 07, 2024 IST
ਐੱਸਡੀਐੱਮ ਵਿਨੀਤ ਕੁਮਾਰ ਨਾਲ ਮੀਟਿੰਗ ਕਰਦੇ ਹੋਏ ਕਿਸਾਨ ਆਗੂ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 6 ਮਈ
ਇੱਥੋਂ ਨੇੜਲੇ ਪਿੰਡ ਰਾਮਗੜ੍ਹ ਵਿੱਚ ਅੱਗ ਲੱਗਣ ਕਾਰਨ ਮਰੀਆਂ 50 ਦੇ ਕਰੀਬ ਭੇਡਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵਫਦ ਵੱਲੋਂ ਐੱਸਡੀਐੱਮ ਭਵਾਨੀਗੜ੍ਹ ਵਿਨੀਤ ਕੁਮਾਰ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀਐੱਸਪੀ ਵੀ ਹਾਜ਼ਰ ਸੀ।
ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਹਰਜਿੰਦਰ ਸਿੰਘ ਘਰਾਚੋਂ ਤੇ ਬਲਵਿੰਦਰ ਸਿੰਘ ਘਨੌੜ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਰਾਮਗੜ੍ਹ ਵਿੱਚ ਬਿਜਲੀ ਦੀਆਂ ਤਾਰਾਂ ਨਾਲ ਸਪਾਰਕ ਹੋਣ ਕਰਕੇ ਅੱਗ ਲੱਗਣ ਕਾਰਨ ਇੱਕ ਗਰੀਬ ਮਜ਼ਦੂਰ ਪਰਿਵਾਰ ਦੇ ਮਹਿੰਦਰ ਸਿੰਘ ਦੀਆਂ ਸੂਣ ਵਾਲੀਆਂ 41 ਭੇਡਾਂ ਸੜ ਕੇ ਮਰ ਗਈਆਂ ਅਤੇ ਕੁਝ ਕਿਸਾਨਾਂ ਦੇ ਖੇਤ ਵਿੱਚ ਨਾੜ ਸੜ ਗਿਆ ਤੇ ਕਾਫੀ ਤੂੜੀ ਮੱਚ ਗਈ। ਕਿਸਾਨ ਆਗੂਆਂ ਨੇ ਮਜ਼ਦੂਰ ਨੂੰ ਯੋਗ ਮੁਆਵਜ਼ਾ ਦੇਣ ਅਤੇ ਅੱਗ ਲੱਗਣ ਦੇ ਜ਼ਿੰਮੇਵਾਰ ਪਾਵਰਕੌਮ ਦੇ ਅਧਿਕਾਰੀਆਂ ਖ਼ਿਲਾਫ ਪਰਚਾ ਦਰਜ ਕਰਨ ਦੀ ਮੰਗ ਕੀਤੀ। ਐੱਸਡੀਐੱਮ ਵਿਨੀਤ ਕੁਮਾਰ ਨੇ ਦੱਸਿਆ ਕਿ ਭੇਡਾਂ ਦੇ ਪੋਸਟਮਾਰਟਮ ਦੀ ਰਿਪੋਰਟ ਉਪਰ ਭੇਜ ਦਿੱਤੀ ਜਾਵੇਗੀ। ਭੇਡਾਂ ਦੇ ਨੁਕਸਾਨ ਦੀ 8 ਲੱਖ 32 ਹਜ਼ਾਰ ਰੁਪਏ ਦੀ ਪ੍ਰਪੋਜਲ ਸਮੇਤ ਤੂੜੀ ਤੇ ਨਾੜ ਦੇ ਹੋਏ ਨੁਕਸਾਨ ਦੀ ਪ੍ਰਪੋਜਲ ਸਬੰਧਤ ਮਹਿਕਮੇ ਨੂੰ ਭੇਜ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਦੋ ਦਿਨਾਂ ਵਿੱਚ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸੇ ਦੌਰਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਪਿੰਡ ਰਾਮਗੜ੍ਹ ਪਹੁੰਚ ਕੇ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਅਤੇ 20 ਹਜ਼ਾਰ ਰੁਪਏ ਦੀ ਆਰਥਿਕ ਮਦਦ ਕੀਤੀ। ਅਕਾਲੀ ਆਗੂ ਪ੍ਰਕਾਸ਼ ਚੰਦ ਗਰਗ ਨੇ ਪਮਜ਼ਦੂਰ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ।

Advertisement

Advertisement
Advertisement