ਅੱਗ ਲੱਗਣ ਕਾਰਨ ਫੌਤ ਹੋਈ ਮਿੱਡ-ਡੇਅ ਮੀਲ ਵਰਕਰ ਲਈ ਮੁਆਵਜ਼ਾ ਦੇਣ ਦੀ ਮੰਗ
10:36 AM Apr 10, 2024 IST
ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਅਪਰੈਲ
ਮਿੱਡ-ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੇ ਆਗੂਆਂ ਪ੍ਰਵੀਨ ਕੁਮਾਰੀ ਅਤੇ ਮਨਪ੍ਰੀਤ ਕੌਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਮਾਛੀਵਾੜਾ ਦੇ ਸਰਕਾਰੀ ਸਕੂਲ ਵਿੱਚ ਅੱਜ ਅੱਗ ਲੱਗਣ ਕਾਰਨ ਫੌਤ ਹੋਈ ਮਿੱਡ-ਡੇਅ ਮੀਲ ਮਹਿਲਾ ਵਰਕਰ ਮਨਜੀਤ ਕੌਰ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਆਗੂਆਂ ਨੇ ਕਿਹਾ ਕਿ ਇਸ ਮਹਿਲਾ ਵਰਕਰ ਦੀ ਮੌਤ ਉਸ ਸਮੇਂ ਹੋਈ ਜਦੋਂ ਉਹ ਸਕੂਲ ਵਿੱਚ ਬੱਚਿਆਂ ਲਈ ਮਿੱਡ-ਡੇਅ ਮੀਲ ਦਾ ਖਾਣਾ ਤਿਆਰ ਕਰ ਰਹੀ ਸੀ। ਇਸ ਦੌਰਾਨ ਨੇੜੇ ਪਏ ਗੈਸ ਸਿਲੰਡਰ ਤੋਂ ਗੈਸ ਲੀਕ ਹੋਣ ਕਰ ਕੇ ਅੱਗ ਭੜਕ ਕੇ ਮਿੱਡ-ਡੇਅ ਮੁਲਾਜ਼ਮ ਦੇ ਕੱਪੜਿਆਂ ਨੂੰ ਲੱਗ ਗਈ। ਜ਼ਖਮਾਂ ਦੀ ਤਾਬ ਨਾ ਝੱਲਦੀ ਹੋਈ ਉਹ ਦਮ ਤੋੜ ਗਈ। ਉਨ੍ਹਾਂ ਮੰਗ ਕੀਤੀ ਕਿ ਮਿੱਡ-ਡੇ-ਮੀਲ ਵਰਕਰਾਂ ਲਈ ਰਸੋਈ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
Advertisement
Advertisement