ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੜ੍ਹ ਪੀੜਤਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ

07:12 AM Jul 19, 2023 IST

ਪੱਤਰ ਪ੍ਰੇਰਕ
ਭਵਾਨੀਗੜ੍ਹ, 18 ਜੁਲਾਈ
ਇੱਥੇ ਅੱਜ ਮਾਰਕੀਟ ਕਮੇਟੀ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਕਿਸਾਨਾਂ ਦਾ ਲੱਖਾਂ ਏਕੜ ਝੋਨਾ ਡੁੱਬ ਗਿਆ ਹੈ ਅਤੇ ਪਸ਼ੂਆਂ ਤੇ ਘਰਾਂ ਦਾ ਵੀ ਨੁਕਸਾਨ ਹੋ ਗਿਆ ਹੈ। ਉਨ੍ਹਾਂ ਸਰਕਾਰ ਤੋਂ 50 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਸਾਨਾਂ ਨੂੰ ਵੀ ਪੀੜਤ ਪਰਿਵਾਰਾਂ ਦੀ ਮੱਦਦ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਕਸ਼ਮੀਰ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਜਸਪਾਲ ਸਿੰਘ ਘਰਾਚੋਂ ਜ਼ਿਲਾ ਯੂਥ ਪ੍ਰਧਾਨ, ਕੁਲਵਿੰਦਰ ਸਿੰਘ ਮਾਝਾ ਅਤੇ ਮੇਵਾ ਸਿੰਘ ਆਲੋਅਰਖ ਆਦਿ ਕਿਸਾਨ ਆਗੂ ਹਾਜ਼ਰ ਸਨ।

Advertisement

Advertisement
Tags :
ਹਜ਼ਾਰਹੜ੍ਹਕੁਇੰਟਲਪੀੜਤਾਂਪ੍ਰਤੀਮੁਆਵਜ਼ਾਰੁਪਏ
Advertisement