ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜ਼ਦੂਰਾਂ ਦੇ ਨੁਕਸਾਨੇ ਮਕਾਨਾਂ ਦਾ ਮੁਆਵਜ਼ਾ ਦੇਣ ਦੀ ਮੰਗ

11:17 AM Jul 08, 2024 IST
ਪਿੰਡ ਅਕਾਲੀਆ ਵਿਚ ਪੀੜਤਾਂ ਨਾਲ ਭਗਵੰਤ ਸਿੰਘ ਸਮਾਓ।

ਸ਼ੰਗਾਰਾ ਸਿੰਘ ਅਕਲੀਆ
ਜੋਗਾ, 7 ਜੁਲਾਈ
‘ਆਪ’ ਸਰਕਾਰ ਮੀਂਹ ਕਾਰਨ ਮਜ਼ਦੂਰਾਂ ਦੇ ਡਿੱਗੇ ਘਰਾਂ ਦਾ ਮੁਆਵਜ਼ਾ ਤੁਰੰਤ ਦੇਵੇ। ਇਹ ਮੰਗ ਅੱਜ ਪਿੰਡ ਅਕਲੀਆ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕੀਤੀ। ਉਹ ਬੀਤੇ ਦਿਨੀਂ ਭਾਰੀ ਬਾਰਿਸ਼ ਕਾਰਨ ਦਰਜਨ ਤੋਂ ਵੱਧ ਦਲਿਤ ਮਜ਼ਦੂਰਾਂ ਦੇ ਘਰਾਂ ’ਚ ਆਈਆਂ ਤਰੇੜਾਂ ਕਾਰਨ ਹੋਏ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਆਏ ਸਨ। ਉਨ੍ਹਾਂ ਐਲਾਨ ਕੀਤਾ ਕਿ 9 ਜੁਲਾਈ ਨੂੰ ਡੀਸੀ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਲਗਾਤਾਰ ਹੋਈ ਭਾਰੀ ਬਾਰਿਸ਼ ਕਾਰਨ ਮਜ਼ਦੂਰਾਂ ਦੇ ਡਿੱਗੇ ਘਰਾਂ ਦਾ ਮੁਆਵਜ਼ਾ ਅਜੇ ਤੱਕ ਨਹੀਂ ਦਿੱਤਾ ਗਿਆ। ਜ਼ਿਲ੍ਹਾ ਸਕੱਤਰ ਕਾਮਰੇਡ ਮਨਜੀਤ ਕੌਰ ਜੋਗਾ ਨੇ ਕਿਹਾ ਕਿ ਅਕਲੀਆ ਵਿੱਚ ਬਗੈਰ ਯੋਜਨਾ ਤੋਂ ਉੱਚੀ ਚੁੱਕ ਕੇ ਬਣਾਈ ਸੜਕ ਕਾਰਨ ਮਜ਼ਦੂਰਾਂ ਦੇ ਘਰਾਂ ’ਚ ਪਾਣੀ ਦਾਖ਼ਲ ਹੋਇਆ ਹੈ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੇ ਸਰਕਲ ਪ੍ਰਧਾਨ ਭੋਲਾ ਸਿੰਘ ਝੱਬਰ, ਜਗਸੀਰ ਸਿੰਘ ਅਕਲੀਆ, ਸੁਰਜੀਤ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਕੌਰ ਅਤੇ ਸੁਖਪਾਲ ਕੌਰ ਹਾਜ਼ਰ ਸਨ।

Advertisement

Advertisement