ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ

07:12 AM Sep 18, 2024 IST

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 17 ਸਤੰਬਰ
ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਸੂਬਾਈ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਨੇ ਡਿਊਟੀ ਸਮੇਂ ਹਾਦਸੇ ਵਿੱਚ ਮਾਰੇ ਗਏ ਚਾਰ ਮਨਰੇਗਾ ਮਜ਼ਦੂਰਾਂ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ ਅਤੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਪਿੰਡ ਬਿਸ਼ਨਪੁਰਾ ਵਿੱਚ ਸੜਕ ਕਿਨਾਰੇ ਕੰਮ ਕਰਦੇ ਚਾਰ ਮਨਰੇਗਾ ਮਜ਼ਦੂਰ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆ ਕੇ ਮੌਤ ਦੇ ਮੂੰਹ ਜਾ ਪਏ। ਮਜ਼ਦੂਰ ਆਗੂਆਂ ਨੇ ਪੀੜਤ ਪਰਿਵਾਰਾਂ ਲਈ 50-50 ਲੱਖ ਰੁਪਏ ਮੁਆਵਜ਼ਾ ਅਤੇ ਘੱਟੋ-ਘੱਟ ਇੱਕ ਆਸ਼ਰਿਤ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

Advertisement

Advertisement