ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਟਾਲਾ-ਕਾਦੀਆਂ-ਬਿਆਸ ਰੇਲਵੇ ਲਾਈਨ ਪ੍ਰਾਜੈਕਟ ਪੂਰਾ ਕਰਨ ਦੀ ਮੰਗ

08:57 AM Jun 23, 2024 IST
ਕੇਂਦਰੀ ਰੇਲ ਰਾਜ ਮੰਤਰੀ ਨੂੰ ਮਿਲਦੇ ਹੋਏ ਭਾਜਪਾ ਆਗੂ ਯਾਦਵਿੰਦਰ ਸਿੰਘ ਬੁੱਟਰ।

ਦਲਬੀਰ ਸੱਖੋਵਾਲੀਆ
ਬਟਾਲਾ, 22 ਜੂਨ
ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਰੇਲ ਭਵਨ ਦਿੱਲੀ ’ਚ ਮੁਲਾਕਾਤ ਕੀਤੀ ਅਤੇ ਬਟਾਲਾ-ਕਾਦੀਆਂ-ਬਿਆਸ ਰੇਲਵੇ ਲਾਈਨ ਪ੍ਰੋਜੈਕਟ ਦਾ ਕੰਮ ਜਲਦ ਸ਼ੁਰੂ ਕਰਨ ਲਈ ਮੰਗ ਪੱਤਰ ਸੌਂਪਿਆ। ਹੈਰਾਨੀਜਨਕ ਗੱਲ ਇਹ ਹੈ ਕਿ ਇਹ ਪ੍ਰੋਜੈਕਟ ਲੰਘੇ 94 ਸਾਲਾਂ ਤੋਂ ਲਟਕਿਆ ਪਿਆ ਹੈ। ਉਨ੍ਹਾਂ ਨੇ ਮੋਦੀ ਸਰਕਾਰ ਦੇ ਪਹਿਲੇ 100 ਦਿਨਾਂ ਦੇ ਏਜੰਡੇ ਵਿੱਚ ਸ਼ਾਮਲ ਕਰਨ ਲਈ ਇੱਕ ਵੱਖਰਾ ਮੰਗ ਪੱਤਰ ਸੌਂਪਿਆ। ਕੇਂਦਰੀ ਰਾਜ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਦਹਾਕਿਆਂ ਤੋਂ ਅਧੂਰੇ ਪਏ ਪ੍ਰਾਜੈਕਟ ਦਾ ਕੰਮ ਆਉਂਦੇ ਦਿਨਾਂ ’ਚ ਸ਼ੁਰੂ ਕਰਵਾਉਣਗੇ।
ਸ੍ਰੀ ਬੁੱਟਰ ਨੇ ਦੱਸਿਆ ਕਿ ਇਹ ਪ੍ਰੋਜੈਕਟ ਪਹਿਲੀ ਵਾਰ 1928 ਵਿੱਚ ਮਨਜ਼ੂਰ ਕੀਤਾ ਗਿਆ ਸੀ ਅਤੇ ਉਸ ਵੇਲੇ ਤੋਂ ਲੈ ਕੇ ਹੁਣ ਤੱਕ 96 ਸਾਲਾਂ ਤੋਂ ਲੰਬਿਤ ਹੈ। ਪਾਰਟੀ ਬੁਲਾਰੇ ਨੇ ਸ੍ਰੀ ਬਿੱਟੂ ਨੂੰ ਇਸ ਪ੍ਰੋਜੈਕਟ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਪੂਰੇ ਹੋਣ ਨਾਲ ਯਾਤਰਾ ਦਾ ਸਮਾਂ ਘਟੇਗਾ, ਬਟਾਲਾ ਦੀ ਇੰਡਸਟਰੀ ਦੁਬਾਰਾ ਪੈਰ੍ਹਾਂ ਸਿਰ ਹੋਵੇਗੀ, ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਲੋਕ ਹਰ ਤਰ੍ਹਾਂ ਦੀ ਸਿਹਤ ਸਹੂਲਤਾਂ ਪ੍ਰਾਪਤ ਕਰ ਸਕਣਗੇ।
ਬੁੱਟਰ ਨੇ ਕਿਹਾ ਇਸ ਪ੍ਰੋਜੈਕਟ ਦੇ ਪੂਰੇ ਹੋਣ ਨਾਲ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ, ਖ਼ਾਸ ਕਰਕੇ ਉਹ ਲੋਕ ਜੋ ਰੋਜ਼ਾਨਾ ਜੰਮੂ, ਪਠਾਨਕੋਟ, ਗੁਰਦਾਸਪੁਰ, ਬਟਾਲਾ ਅਤੇ ਕਾਦੀਆਂ ਤੋਂ ਬਿਆਸ ਰਾਧਾ ਸਵਾਮੀ ਸਤਿਸੰਗ ਆਉਂਦੇ-ਜਾਂਦੇ ਹਨ।
ਇਸ ਤੋਂ ਇਲਾਵਾ ਕਾਦੀਆਂ ਵਿੱਚ ਅਹਿਮਦੀਆ ਕਮਿਊਨਿਟੀ ਦਾ ਹੈੱਡਕੁਆਰਟਰ ਹੋਣ ਕਾਰਨ, ਦੇਸ਼-ਵਿਦੇਸ਼ ਤੋਂ ਆਉਣ ਵਾਲੇ ਅਹਿਮਦੀਆ ਕਮਿਊਨਿਟੀ ਦੇ ਲੋਕਾਂ ਨੂੰ ਵੀ ਬਹੁਤ ਸਹੂਲਤ ਹੋਵੇਗੀ।
ਉਨ੍ਹਾਂ ਕੇਂਦਰੀ ਰੇਲ ਰਾਜ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ ’ਤੇ ਲੋੜੀਂਦੇ ਕਦਮ ਚੁੱਕੇ ਜਾਣ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਰੋਸਾ ਦਿੱਤਾ ਕਿ ਉਹ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਪਹਿਲ ਦੇਣਗੇ। ਇਸ ਮੌਕੇ ਸੂਬਾ ਸਕੱਤਰ ਕੁਲਬੀਰ ਸਿੰਘ ਆਸ਼ੂ ਅੰਬਾ, ਯੂਥ ਭਾਜਪਾ ਪੰਜਾਬ ਵੀ ਹਾਜ਼ਰ ਸਨ।

Advertisement

Advertisement
Advertisement