ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਜੈ ਮਿਸ਼ਰਾ ਟੈਨੀ ਖ਼ਿਲਾਫ਼ ਅਪਰਾਧਕ ਮੁਕੱਦਮਾ ਚਲਾਉਣ ਦੀ ਮੰਗ

07:49 AM Jun 06, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਜੂਨ
ਸੰਯੁਕਤ ਕਿਸਾਨ ਮੋਰਚਾ ਨੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਇਕੱਲੀ ਪਾਰਟੀ ਵਜੋਂ ਬਹੁਮਤ ਨਾ ਮਿਲਣ ’ਤੇ ਲੋਕਾਂ ਨੂੰ ਵਧਾਈ ਤੇ ਲਖੀਮਪੁਰ ਖੀਰੀ ਘਟਨਾ ਦੇ ਸਬੰਧ ’ਚ ਅਜੈ ਮਿਸ਼ਰਾ ਟੈਨੀ ਖ਼ਿਲਾਫ਼ ਅਪਰਾਧਕ ਮੁਕੱਦਮਾ ਚਲਾਉਣ ਦੀ ਮੰਗ ਕੀਤੀ। ਮੋਰਚੇ ਨੇ ਕਿਹਾ ਕਿ ਲੋਕਾਂ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਨੂੰ ਖਾਸ ਤੌਰ ’ਤੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਸਖ਼ਤ ਜਵਾਬ ਦਿੱਤਾ ਹੈ। ਮੋਰਚੇ ਦੇ ਮੀਡੀਆ ਸੈੱਲ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਜਿੱਥੇ ਕਿਸਾਨ ਅੰਦੋਲਨ ਸਭ ਤੋਂ ਮਜ਼ਬੂਤ ਸੀ ਉਨ੍ਹਾਂ ਖੇਤਰਾਂ ‘ਚ ਭਾਜਪਾ ਵੱਡੇ ਫਰਕ ਨਾਲ ਹਾਰ ਗਈ ਹੈ ਅਤੇ ਕਈ ਥਾਵਾਂ ’ਤੇ ਵਿਰੋਧ ਕਾਰਨ ਉਹ ਆਪਣਾ ਪ੍ਰਚਾਰ ਵੀ ਨਹੀਂ ਕਰ ਸਕੀ। ਮੋਰਚੇ ਨੇ ਬਿਆਨ ਵਿੱਚ ਲਖੀਮਪੁਰ ਖੀਰੀ ਨਸਲਕੁਸ਼ੀ ਮਾਮਲੇ ਦਾ ਹਵਾਲਾ ਦਿੱਤਾ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਹਰਾਉਣ ਲਈ ਵੋਟਰਾਂ ਨੂੰ ਵਧਾਈ ਦਿੱਤੀ।
ਸੰਯੁਕਤ ਕਿਸਾਨ ਮੋਰਚਾ ਨੇ ਬਿਆਨ ’ਚ ਕਿਹਾ, ‘‘ਲਖੀਮਪੁਰ ਖੀਰੀ ’ਚ ਵਾਪਰੀ ਘਿਨਾਉਣੀ ਘਟਨਾ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਪਰ ਪ੍ਰਧਾਨ ਮੰਤਰੀ ਮੋਦੀ ਟੈਨੀ ਨੂੰ ਮੰਤਰੀ ਮੰਡਲ ਵਿੱਚ ਬਰਕਰਾਰ ਰੱਖ ਕੇ ਉਸ ਦਾ ਬਚਾਅ ਕਰ ਰਹੇ ਸਨ।’’
ਦੱਸਣਯੋਗ ਹੈ ਕਿ ਮੋਰਚੇ ਨੇ ਕਿਸਾਨਾਂ ਨੂੰ ਧੋਖਾ ਦਿੱਤੇ ਜਾਣ ਅਤੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ, ਲਾਠੀਚਾਰਜ ਕਰਨ, ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੈਸ ਦੇ ਗੋਲੇ ਚਲਾਉਣ, ਗੰਭੀਰ ਕੇਸ ਦਰਜ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਅੰਤ ਵਿੱਚ 3 ਅਕਤੂਬਰ‌ 2021 ਨੂੰ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਗੱਡੀਆਂ ਹੇਠ ਦਰੜ ਕੇ ਨਸਲਕੁਸ਼ੀ ਨੂੰ ਅੰਜਾਮ ਦੇਣ ਖ਼ਿਲਾਫ਼ ਭਾਜਪਾ ਨੂੰ ਬੇਨਕਾਬ ਕਰਨ, ਵਿਰੋਧ ਕਰਨ ਅਤੇ ਸਜ਼ਾ ਦੇਣ ਲਈ ਮੁਹਿੰਮ ਚਲਾਈ ਸੀ।

Advertisement

Advertisement