ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੜ੍ਹ ਨੂੰ ਕੌਮੀ ਆਫ਼ਤ ਐਲਾਨਣ ਦੀ ਮੰਗ

07:21 AM Sep 08, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਸਤੰਬਰ
ਕੁੱਲ ਹਿੰਦ ਕਿਸਾਨ ਸਭਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੜ੍ਹ ਨੂੰ ਫੌਰੀ ਤੌਰ ’ਤੇ ਕੌਮੀ ਆਫ਼ਤ ਐਲਾਨਿਆ ਜਾਵੇ ਅਤੇ ਹੜ੍ਹ ਵਾਲੇ ਇਲਾਕਿਆਂ ਵਿੱਚ ਬਚਾਅ ਕਾਰਜ ਸ਼ੁਰੂ ਕੀਤੇ ਜਾਣ। ਇੱਥੇ ਜਥੇਬੰਦੀ ਦੇ ਕੌਮੀ ਪ੍ਰਧਾਨ ਰਾਜਨ ਕਸ਼ੀਰਸਾਗਰ ਅਤੇ ਜਨਰਲ ਸਕੱਤਰ ਰਾਵੁਲਾ ਵੈਂਕਈਆ ਨੇ ਕਿਹਾ ਕਿ ਆਂਧਰਾ ਪ੍ਰਦੇਸ਼, ਬਿਹਾਰ, ਤੇਲੰਗਾਨਾ, ਮਹਾਰਾਸ਼ਟਰ, ਗੁਜਰਾਤ, ਆਸਾਮ ਅਤੇ ਹੋਰ ਹਿੱਸਿਆਂ ਵਿੱਚ ਤੇਜ਼ ਮੀਂਹ ਕਾਰਨ ਭਾਰੀ ਹੜ੍ਹ ਆ ਗਏ ਹਨ ਜਿਨ੍ਹਾਂ ਵਿੱਚ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ ਲੱਖਾਂ ਲੋਕ ਬੇਘਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ ਕਿ ਉਹ ਹੜ੍ਹਾਂ ਦੀ ਸਥਿਤੀ ਵਿੱਚ ਦਖਲਅੰਦਾਜ਼ੀ ਕਰੇ ਅਤੇ ਲੋਕਾਂ ਦੀ ਜਾਨ-ਮਾਲ ਬਚਾਉਣ ਵਿੱਚ ਮਦਦ ਕਰੇ। ਆਲ ਇੰਡੀਆ ਕਿਸਾਨ ਸਭਾ ਨੇ ਰਾਜ ਦੀਆਂ ਟੀਮਾਂ ਦਾ ਗਠਨ ਕਰਦਿਆਂ ਆਂਧਰਾ ਪ੍ਰਦੇਸ਼, ਤੇਲੰਗਾਨਾ, ਬਿਹਾਰ, ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਆਂਧਰਾ ਪ੍ਰਦੇਸ਼, ਬਿਹਾਰ, ਤੇਲੰਗਾਨਾ, ਮਹਾਂਰਾਸ਼ਟਰ, ਗੁਜਰਾਤ, ਅਸਾਮ ਅਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਰਾਸ਼ਟਰੀ ਆਫ਼ਤ ਵਜੋਂ ਤੁਰੰਤ ਘੋਸ਼ਿਤ ਕਰ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਰਾਹਤ ਗਤੀਵਿਧੀਆਂ ਲਈ ਫੰਡਾਂ ਲਈ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ।

Advertisement

Advertisement