ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਾਈਵੇਟ ਕਾਲਜਾਂ ’ਚ ਤਜਰਬੇਕਾਰ ਸਟਾਫ ਤਾਇਨਾਤ ਕਰਨ ਦੀ ਮੰਗ

09:56 AM Jun 01, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 31 ਮਈ
ਪੰਜਾਬ ਦੇ ਕਾਲਜ ਅਧਿਆਪਕਾਂ ਦੀ ਜਥੇਬੰਦੀ ਐਸੋਸੀਏਸ਼ਨ ਆਫ ਯੂਨਾਈਟਿਡ ਕਾਲਜ ਟੀਚਰਜ਼ (ਏਯੂਸੀਟੀ) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਦੀ ਉੱਚ ਸਿੱਖਿਆ ਦੇ ਮਾੜੇ ਹਾਲਾਤ ਬਾਰੇ ਦੱਸਦਿਆਂ ਇਸ ਵਿੱਚ ਸੁਧਾਰਾਂ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦੇ ਜਨਰਲ ਸਕੱਤਰ ਪ੍ਰੋ.ਜਸਪਾਲ ਸਿੰਘ ਅਤੇ ਬੁਲਾਰੇ ਪ੍ਰੋ. ਤਰੁਣ ਘਈ ਨੇ ਦੱਸਿਆ ਕਿ ਪੱਤਰ ਰਾਹੀਂ ਮੁੱਖ ਮੰਤਰੀ ਨੂੰ ਕਿਹਾ ਗਿਆ ਹੈ ਕਿ ਪੰਜਾਬ ਦੇ 85% ਕਾਲਜ ਪ੍ਰਾਈਵੇਟ ਮੈਨੇਜਮੈਂਟਾਂ ਵੱਲੋਂ ਚਲਾਏ ਜਾ ਰਹੇ ਹਨ। ਹੈਰਾਨੀ ਇਸ ਗੱਲ ਦੀ ਹੈ ਕਿ ਜ਼ਿਆਦਾਤਰ ਮੈਨੇਜਮੈਂਟਾਂ ਵਿੱਚ ਕੋਈ ਵੀ ਤਜਰਬੇਕਾਰ ਸਿੱਖਿਆ ਸ਼ਾਸਤਰੀ ਨਹੀਂ ਹੈ ਜਿਸ ਕਾਰਨ ਕਾਲਜਾਂ ਵਿੱਚ ਉੱਚ ਸਿੱਖਿਆ ਦੇ ਵਿਕਾਸ ਲਈ ਕੋਈ ਉਸਾਰੂ ਨੀਤੀਆਂ ਨਹੀਂ ਬਣ ਰਹੀਆਂ ਅਤੇ ਵਿਦਿਆਰਥੀ ਪੱਛਮੀ ਦੇਸ਼ਾਂ ਵੱਲ ਭੱਜ ਰਹੇ ਹਨ। ਇਹੋ ਵਜ੍ਹਾ ਹੈ ਕਿ ਕਾਲਜਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ ਹੈ, ਸਮੇਂ ਅਨੁਸਾਰ ਲੋੜੀਂਦੇ ਕੋਰਸ ਸ਼ੁਰੂ ਨਹੀਂ ਹੋ ਰਹੇ ਹਨ ਪਰ ਦੂਜੇ ਪਾਸੇ ਅਜਿਹੇ ਕਾਲਜਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।

Advertisement

Advertisement