ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ’ਤੇ ਅੱਪੜੀ

08:48 AM Jul 23, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 22 ਜੁਲਾਈ
ਪੰਜਾਬ ਵਿੱਚ ਮੌਨਸੂਨ ਦੇ ਮੱਠਾ ਪੈਣ ਕਾਰਨ ਹੁੰਮਸ ਭਰੀ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਗਰਮੀ ਕਾਰਨ ਲੋਕ ਘਰਾਂ ਅੰਦਰ ਰਹਿਣ ਨੂੰ ਹੀ ਤਰਜੀਹ ਦੇ ਰਹੇ ਹਨ ਜਿਸ ਕਾਰਨ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ’ਤੇ ਪੁੱਜ ਗਈ ਹੈ। ਸੂਬੇ ’ਚ ਝੋਨੇ ਦੀ ਲੁਆਈ ਦਾ ਕੰਮ ਵੀ ਲਗਪਗ ਮੁਕੰਮਲ ਹੋਣ ਕਰਕੇ ਖੇਤੀ ਖੇਤਰ ’ਚ ਬਿਜਲੀ ਦੀ ਮੰਗ ਵਧੀ ਹੈ।
ਸੂਬੇ ’ਚ ਵਧ ਰਹੀ ਬਿਜਲੀ ਦੀ ਮੰਗ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਤਰੇਲੀਆਂ ਲਿਆ ਦਿੱਤੀਆਂ ਹਨ। ਪੰਜਾਬ ’ਚ ਅੱਜ ਦੁਪਹਿਰ ਸਮੇਂ ਬਿਜਲੀ ਦੀ ਮੰਗ 16000 ਮੈਗਾਵਾਟ ’ਤੇ ਪਹੁੰਚ ਗਈ ਜੋ ਕਿ ਪਿਛਲੇ ਸਾਲ ਇਸੇ ਦਿਨ ਦੇ ਮੁਕਾਬਲੇ ਲਗਪਗ 3800 ਮੈਗਾਵਾਟ ਵੱਧ ਹੈ। ਜਾਣਕਾਰੀ ਮੁਤਾਬਕ ਲੰਘੇ ਸਾਲ ਅੱਜ ਦੇ ਦਿਨ ਹੀ ਸੂਬੇ ’ਚ ਬਿਜਲੀ ਦੀ ਵੱਧ ਤੋਂ ਵੱਧ ਮੰਗ 12122 ਮੈਗਾਵਾਟ ਦਰਜ ਹੋਈ ਸੀ ਜਿਹੜੀ ਸਾਲ 2022 ’ਚ ਇਸੇ ਦਿਨ 9362 ਮੈਗਾਵਾਟ ਸੀ। ਬਿਜਲੀ ਦੀ ਮੰਗ ਵਧਣ ਕਰਕੇ ਸੂਬੇ ’ਚ ਸਰਕਾਰੀ ਤੇ ਨਿੱਜੀ ਖੇਤਰ ਦੇ 5 ਥਰਮਲ ਪਲਾਂਟਾਂ ਦੇ 15 ਯੂਨਿਟਾਂ ਵਿੱਚੋਂ 13 ਯੂਨਿਟ ਚੱਲ ਰਹੇ ਹਨ। ਇਨ੍ਹਾਂ ਵਿੱਚੋਂ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰ ਯੂਨਿਟਾਂ ’ਚੋਂ ਦੋ ਯੂਨਿਟ ਬੰਦ ਹਨ ਅਤੇ ਦੋ ਯੂਨਿਟ ਚੱਲ ਰਹੇ ਹਨ, ਜਿਥੋਂ 405 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ।
ਰੋਪੜ ਥਰਮਲ ਪਲਾਂਟ ਦੇ ਚਾਰੋਂ ਯੂਨਿਟ 740 ਮੈਗਾਵਾਟ ਤੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਦੋਵੇਂ ਯੂਨਿਟ 439 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ। ਦੂਜੇ ਪਾਸੇ ਨਿੱਜੀ ਖੇਤਰ ਦੇ ਰਾਜਪੁਰਾ ਥਰਮਲ ਪਲਾਂਟ ਦੇ ਦੋਵੇਂ ਯੂਨਿਟਾਂ ਤੋਂ 1325 ਮੈਗਾਵਾਟ ਜਦਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਤਿੰਨੋਂ ਯੂਨਿਟਾਂ ਤੋਂ ਲਗਪਗ 1700 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਗਰਮੀ ਕਾਰਨ ਲੋਕਾਂ ਦੇ ਘਰਾਂ ’ਚ ਰਹਿਣ ਕਾਰਨ ਰਿਹਾਇਸ਼ੀ ਖੇਤਰ ’ਚ ਬਿਜਲੀ ਦੀ ਵੱਡੇ ਪੱਧਰ ’ਤੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਇਸੇ ਕਰਕੇ ਬਿਜਲੀ ਦੀ ਮੰਗ ਸਿਖਰ ’ਤੇ ਚੱਲ ਰਹੀ ਹੈ। ਹਾਲਾਂਕਿ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ 23 ਤੇ 24 ਜੁਲਾਈ ਨੂੰ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ, ਜਿਸ ਨਾਲ ਤਾਪਮਾਨ ਘਟਣ ਕਰਕੇ ਬਿਜਲੀ ਵਿਭਾਗ ਨੂੰ ਸੁੱਖ ਦਾ ਸਾਹ ਆ ਸਕਦਾ ਹੈ।

Advertisement

ਪੰਜਾਬ ’ਚ ਬਿਜਲੀ ਦੀ ਰਿਕਾਰਡ ਮੰਗ ਪੂਰੀ ਕੀਤੀ: ਹਰਭਜਨ ਸਿੰਘ

ਪਟਿਆਲਾ (ਪੱਤਰ ਪ੍ਰੇਰਕ): ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪਾਵਰਕੌਮ ਨੇ 21 ਜੁਲਾਈ ਨੂੰ ਰਿਕਾਰਡ 3666 ਲੱਖ ਯੂਨਿਟ ਬਿਜਲੀ ਦੀ ਮੰਗ ਸਫਲਤਾ ਨਾਲ ਪੂਰੀ ਹੈ। ਖੇਤੀਬਾੜੀ ਲਈ ਵੀ ਵੱਧ ਤੋਂ ਵੱਧ ਬਿਜਲੀ ਸਪਲਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੱਧ ਤੋਂ ਵੱਧ 3563 ਲੱਖ ਯੂਨਿਟ ਦੀ ਮੰਗ 26 ਜੂਨ ਨੂੰ ਪੂਰੀ ਕੀਤੀ ਗਈ ਸੀ। ਪਿਛਲੇ ਸਾਲ ਵੱਧ ਤੋਂ ਵੱਧ ਬਿਜਲੀ ਦੀ ਮੰਗ 9 ਸਤੰਬਰ ਨੂੰ 3427 ਲੱਖ ਯੂਨਿਟ ਅਤੇ 23 ਜੂਨ ਨੂੰ 3425 ਲੱਖ ਯੂਨਿਟ ਪੂਰੀ ਕੀਤੀ ਗਈ ਸੀ। ਮੰਤਰੀ ਮੁਤਾਬਕ ਮਾਨਸੂਨ ਦੇ ਮੌਸਮ ਦੇ ਬਾਵਜੂਦ ਨਮੀ ਅਤੇ ਘੱਟ ਮੀਂਹ ਕਾਰਨ ਰਾਜ ’ਚ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ।

Advertisement
Advertisement