ਦੁਕਾਨਦਾਰਾਂ ਨੂੰ ਜੀਐੱਸਟੀ ਤੋਂ ਛੋਟ ਦੇਣ ਦੀ ਮੰਗ
05:24 AM Nov 21, 2024 IST
Advertisement
ਸ਼ਸ਼ੀ ਪਾਲ ਜੈਨ
ਖਰੜ, 20 ਨਵੰਬਰ
ਵਪਾਰ ਮੰਡਲ ਖਰੜ ਦੇ ਪ੍ਰਧਾਨ ਅਸ਼ੋਕ ਸ਼ਰਮਾ ਨੇ ਮੰਗ ਕੀਤੀ ਹੈ ਕਿ ਜਿਹੜੇ ਦੁਕਾਨਦਾਰ ਪੰਜਾਬ ’ਚੋਂ ਹੀ ਮਾਲ ਖ਼ਰੀਦ ਕਰਦੇ ਹਨ ਤੇ ਸੂਬੇ ਵਿੱਚ ਹੀ ਵੇਚਦੇ ਹਨ, ਉਨ੍ਹਾਂ ਨੂੰ ਜੀਐੱਸਟੀ ਅਧੀਨ ਰਜਿਸਟ੍ਰੇਸ਼ਨ ਤੋਂ ਛੋਟ ਮਿਲੇ। ਉਨ੍ਹਾਂ ਕਿਹਾ ਕਿ ਜੀਐੱਸਟੀ ਗੁੰਝਲਦਾਰ ਪ੍ਰਣਾਲੀ ਹੈ ਜੋ ਆਮ ਦੁਕਾਨਦਾਰ ਦੀ ਸਮਝ ਤੋਂ ਪਰ੍ਹੇ ਹੈ। ਇਸ ਲਈ ਉਸ ਨੂੰ ਸੀਏ ਜਾਂ ਵਕੀਲ ਆਦਿ ਤੋਂ ਸਹਾਇਤਾ ਲੈਣੀ ਪੈਂਦੀ ਹੈ। ਇਸ ਨਾਲ ਆਮਦਨ ਦਾ ਇੱਕ ਵੱਡਾ ਹਿੱਸਾ ਫੀਸਾਂ ’ਤੇ ਖ਼ਰਚ ਹੋ ਜਾਂਦਾ ਹੈ। ਆਮ ਦੁਕਾਨਦਾਰਾਂ ਨੂੰ ਰਾਹਤ ਦੇਣ ਲਈ ਸੂਬੇ ਅੰਦਰ ਹੀ ਕਾਰੋਬਾਰ ਕਰਨ ਵਾਲਿਆਂ ਨੂੰ ਰਜਿਸਟ੍ਰੇਸ਼ਨ ਤੋਂ ਛੋਟ ਦੇਣੀ ਚਾਹੀਦੀ ਹੈ।
Advertisement
Advertisement
Advertisement