ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿਆਨੀ ਇਕਬਾਲ ਸਿੰਘ ਨੂੰ ਪੰਥ ’ਚੋਂ ਛੇਕਣ ਦੀ ਮੰਗ

06:52 AM Aug 19, 2020 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਅਗਸਤ

Advertisement

ਅਖੰਡ ਕੀਰਤਨੀ ਜਥੇ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਗੁਰੂਆਂ ਨੂੰ ਲਵ ਕੁਸ਼ ਦੇ ਵੰਸ਼ਜ਼ ਦੱਸੇ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਆਖਿਆ ਹੈ ਕਿ ਸਾਬਕਾ ਜਥੇਦਾਰ ਖਿਲਾਫ਼ ਤੁਰੰਤ ਕਾਰਵਾਈ ਕਰਕੇ ਪੰਥ ਵਿਚੋਂ ਬਾਹਰ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਅਜਿਹਾ ਨਾ ਹੋਇਆ ਤਾਂ ਪੰਥ ਵਲੋਂ ਸਖ਼ਤ ਫੈਸਲਾ ਲਿਆ ਜਾਵੇਗਾ। ਜਥੇ ਦੇ ਮੁਖੀ ਭਾਈ ਬਖਸ਼ੀਸ਼ ਸਿੰਘ ਨੇ ਬਿਆਨ ਰਾਹੀਂ ਆਖਿਆ ਕਿ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਖਿਲਾਫ ਪਹਿਲਾਂ ਸਮੇਂ ਸਿਰ ਕਾਰਵਾਈ ਨਾ ਕੀਤੇ ਜਾਣ ਕਾਰਨ ਹੀ ਅੱਜ ਪੰਥ ਨੂੰ ਨਮੋਸ਼ੀ ਝੱਲਣੀ ਪਈ ਹੈ। ਉਨ੍ਹਾਂ ਪੰਜ ਅਗਸਤ ਨੂੰ ਰਾਮ ਮੰਦਰ ਦੀ ਉਸਾਰੀ ਲਈ ਭੂਮੀ ਪੂਜਣ ਸਮਾਗਮ ਵਿਚ ਸਿੱਖਾਂ ਨੂੰ ਭਗਵਾਨ ਰਾਮ ਚੰਦਰ ਦਾ ਵੰਸ਼ ਦੱਸਿਆ ਸੀ ਜੋ ਗੁਰੂ ਸਾਹਿਬ ਦੀ ਘੋਰ ਨਿੰਦਾ ਹੈ।

Advertisement
Advertisement
Tags :
’ਚੋਂਇਕਬਾਲਸਿੰਘਗਿਆਨੀਛੇਕਣ