ਅਨਾਜ ਮੰਡੀ ਦੇ ਕੱਚੇ ਫੜ੍ਹ ਨੂੰ ਪੱਕਾ ਕਰਨ ਦੀ ਮੰਗ
11:08 AM Nov 17, 2023 IST
ਪੱਤਰ ਪ੍ਰੇਰਕ
ਬਠਿੰਡਾ, 16 ਨਵੰਬਰ
ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਲਈ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਪਿੰਡਾਂ ਦੀਆਂ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਕਿਸਾਨਾਂ ਨੇ ਆਪਣੀਆਂ ਸਮੱਸਿਆਵਾ ਚੇਅਰਮੈਨ ਭੱਲਾ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ਭੱਲਾ ਨੇ ਪਿੰਡ ਬੁਰਜ ਮਹਿਮਾ ਦੀ ਦਾਣਾ ਮੰਡੀ ਦੇ ਕੱਚੇ ਫੜ੍ਹ ਨੂੰ ਪੱਕਾ ਕਰਨ ਲਈ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਆਉਂਦੇ ਸੀਜ਼ਨ ਤੋ ਪਹਿਲਾਂ ਪਿੰਡ ਦੇ ਜਿਣਸ ਕੇਂਦਰ ਨੂੰ ਪੱਕਾ ਕਰ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਬੁਰਜ ਮਹਿਮਾ ਦੀ ਲਗਭਗ ਚਾਰ ਏਕੜ ਵਿਚ ਬਣੀ ਦਾਣਾ ਮੰਡੀ ਦਾ ਫੜ੍ਹ ਕੱਚਾ ਹੈ ਜਿਸ ਨਾਲ ਕਿਸਾਨਾਂ ਨੂੰ ਵੱਡੀਆਂ ਸਮੱਸਿਆਵਾ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਜਗਜੀਤ ਸਿੰਘ, ਕੁਲਵੰਤ ਸਿੰਘ, ਚਰਨਜੀਤ ਸਿੰਘ, ਮਲਕੀਤ ਸਿੰਘ, ਮਹਿੰਦਰ ਸਿੰਘ, ਕਰਨੈਲ ਸਿੰਘ, ਹਰਦੇਵ ਸਿੰਘ, ਜਗਦੇਵ ਸਿੰਘ, ਹਰਜੀਤ ਸਿੰਘ, ਕੁਲਜੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement