ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਿੱਡ-ਡੇਅ ਮੀਲ ਕੁੱਕ ਵਰਕਰਾਂ ਲਈ ਮੁਫ਼ਤ ਇਲਾਜ ਅਤੇ ਬੀਮੇ ਦੀ ਮੰਗ

09:08 AM Apr 15, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਅੰਮ੍ਰਿਤਸਰ, 14 ਅਪਰੈਲ
ਡੀਟੀਐੱਫ ਪੰਜਾਬ ਦੀ ਜ਼ਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਆਨਲਾਈਨ ਮੀਟਿੰਗ ਸੂਬਾ ਵਿਤ ਸਕੱਤਰ-ਕਮ-ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਅਸ਼ਵਨੀ ਅਵਸਥੀ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਨ੍ਹਾਂ ਮਿਡ-ਡੇਅ ਮੀਲ ਵਰਕਰ ਮਨਜੀਤ ਕੌਰ ਦੀ ਮੌਤ ’ਤੇ ਦੁੱਖ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਮੌਤ ਉਪਰੰਤ ਪਰਿਵਾਰ ਨੂੰ ਕੋਈ ਮਾਲੀ ਸਹਾਇਤਾ ਦੇਣ ਦੀ ਥਾਂ ਸਰਕਾਰੀ ਅਫ਼ਸਰਾਂ ਦੇ ਸਾਹਮਣੇ ਰਾਤ ਵੇਲੇ ਉਸ ਦਾ ਸਸਕਾਰ ਕੀਤਾ, ਜਿਸ ਤੋਂ ਸਰਕਾਰ ਦਾ ਗੈਰ ਮਨੁੱਖੀ ਵਰਤਾਰਾ ਸਾਫ਼ ਝਲਕਦਾ ਹੈ। ਆਗੂਆਂ ਨੇ ਹੋਰ ਮੰਗਾਂ ਦੇ ਨਾਲ-ਨਾਲ ਸਰਕਾਰ ਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਮਨਜੀਤ ਕੌਰ ਦੇ ਪਰਿਵਾਰ ਨੂੰ ਘਟੋਂ ਘੱਟ ਵੀਹ ਲੱਖ ਦੀ ਰਾਸ਼ੀ ਵਿੱਤੀ ਸਹਾਇਤਾ ਦਿੱਤੀ ਜਾਵੇ ਅਤੇ ਮਿਡ-ਡੇਅ ਮੀਲ ਕੁੱਕਾਂ ਨੂੰ ਮੁਫ਼ਤ ਇਲਾਜ ਅਤੇ ਜੀਵਨ ਬੀਮੇ ਦੀ ਸਹੂਲਤ ਦਿੱਤੀ ਜਾਵੇ।

Advertisement

Advertisement
Advertisement