ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ ਕਾਂਡ ਦੇ ਮੁਲਜ਼ਮਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ

07:57 AM Aug 23, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਅਗਸਤ
ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਨੇ ਕੋਲਕਤਾ ਦੇ ਆਰਜੀ ਕਰ ਮੈਡੀਕਲ ਕਾਲਜ ਦੀ ਡਾਕਟਰ ਦੀ ਜਬਰ-ਜਨਾਹ ਉਪਰੰਤ ਹੱਤਿਆ ਦੇ ਮਾਮਲੇ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ ਅਤੇ ਮੁਲਜ਼ਮਾਂ ਨੂੰ ਫਾਸਟ ਟਰੈਕ ਅਦਾਲਤਾਂ ਰਾਹੀਂ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਬਲਜੀਤ ਸਿੰਘ ਸਲਾਣਾ, ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਮੀਤ ਪ੍ਰਧਾਨ ਗੁਰਸੇਵਕ ਕਲੇਰ ਨੇ ਕਿਹਾ ਕਿ ਭਾਰਤ ਵਿਚ ਔਰਤਾਂ ਕੰਮ-ਕਾਜੀ ਥਾਵਾਂ ’ਤੇ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਬੇਟੀ ਪੜ੍ਹਾਓ, ਬੇਟੀ ਬਚਾਓ’ ਦਾ ਨਾਅਰਾ ਤਾਂ ਦਿੰਦੀ ਹੈ ਪਰ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੋਈ ਵੀ ਕੰਮ ਨਹੀਂ ਕਰਦੀ। ਪਿਛਲੇ ਸਮੇਂ ਮਨੀਪੁਰ ਰਾਜ ਵਿੱਚ ਹੋਈਆਂ ਸਮੂਹਿਕ ਬਲਾਤਕਾਰ ਤੇ ਹੱਤਿਆ ਦੀਆਂ ਘਟਨਾਵਾਂ ਸਮਾਜ ਅਤੇ ਸਰਕਾਰਾਂ ਦਾ ਮੂੰਹ ਚਿੜਾ ਰਹੀਆਂ ਹਨ।

Advertisement

Advertisement
Advertisement