ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਮੋਟਰਾਂ ’ਤੇ ਵੱਧ ਹਾਰਸ ਪਾਵਰ ਵਾਲੇ ਟਰਾਂਸਫਾਰਮਰ ਰੱਖਣ ਦੀ ਮੰਗ

07:44 AM Jun 03, 2024 IST
ਸੰਗਰੂਰ ’ਚ ਭਾਕਿਯੂ (ਰਾਜੇਵਾਲ) ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ’ਚ ਸ਼ਾਮਲ ਕਿਸਾਨ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਜੂਨ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਇਕਾਈ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿੱਚ ਹੋਈ, ਜਿਸ ਵਿੱਚ ਕਿਸਾਨੀ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਤੋਂ ਮੰਗ ਕੀਤੀ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ, ਇਸ ਲਈ ਜਿਨ੍ਹਾਂ ਬਿਜਲੀ ਮੋਟਰਾਂ ਉਪਰ ਟਰਾਂਸਫਾਰਮਰ ਘੱਟ ਹਾਰਸ ਪਾਵਰ ਦੇ ਹਨ, ਉਨ੍ਹਾਂ ਮੋਟਰਾਂ ’ਤੇ ਟਰਾਂਸਫਾਰਮਰ ਵੱਧ ਹਾਰਸ ਪਾਵਰ ਵਾਲੇ ਵੱਡੇ ਕੀਤੇ ਜਾਣ। ਜਿਹੜੇ ਟਰਾਂਸਫਾਰਮਰਾਂ ’ਤੇ ਸਵਿੱਚ ਨਹੀਂ ਲੱਗੀਆਂ ਹੋਈਆਂ, ਉਨ੍ਹਾਂ ਟਰਾਂਸਫਾਰਮਰਾਂ ’ਤੇ ਸਵਿੱਚਾਂ ਲਗਵਾਈਆਂ ਜਾਣ। ਜ਼ਿਲ੍ਹਾ ਪ੍ਰਧਾਨ ਵੱਲੋਂ 21 ਮਈ ਦੀ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦਾ ਧੰਨਵਾਦ ਵੀ ਕੀਤਾ ਗਿਆ। ਮੀਟਿੰਗ ’ਚ ਯੂਨੀਅਨ ਆਗੂ ਕਸ਼ਮੀਰ ਸਿੰਘ ਘਰਾਚੋਂ, ਜਸਪਾਲ ਸਿੰਘ ਘਰਾਚੋਂ , ਰੋਹੀ ਸਿੰਘ ਮੰਗਵਾਲ, ਮੱਘਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement