ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਪਿਆਂ ਵੱਲੋਂ ਉੱਚ ਪੱਧਰੀ ਜਾਂਚ ਦੀ ਮੰਗ

10:42 AM Jun 26, 2024 IST
ਪਿੰਡ ਚੰਦ ਨਵਾਂ ਵਿੱਚ ਵਿਰਲਾਪ ਕਰਦਾ ਹੋਇਆ ਮ੍ਰਿਤਕ ਦਾ ਪਰਿਵਾਰ

ਮਹਿੰਦਰ ਸਿੰਘ ਰੱਤੀਆਂ
ਮੋਗਾ, 25 ਜੂਨ
ਬੀਤੇ ਦਿਨ ਦੱਖਣੀ ਇਟਲੀ ਦੇ ਜ਼ਿਲ੍ਹਾ ਲਾਤੀਨਾ ਵਿੱਚ ਮੋਗਾ ਦੇ ਨੌਜਵਾਨ ਦੀ ਮੌਤ ਮਾਮਲੇ ਨੇ ਲੋਕਾਂ ਦੇ ਦਿਲ ਪਸੀਜ਼ ਦਿੱਤਾ ਹੈ। ਜਿਥੇ ਇਟਲੀ ਵਿੱਚ ਜਥੇਬੰਦੀਆਂ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਉਥੇ ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ। ਮ੍ਰਿਤਕ ਸਤਨਾਮ ਸਿੰਘ (31) ਮੂਲ ਰੂਪ ਵਿਚ ਬਾਘਾਪੁਰਾਣਾ ਸਬ ਡਿਵੀਜ਼ਨ ਅਧੀਨ ਪਿੰਡ ਚੰਦ ਨਵਾਂ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਦੀ ਬਜ਼ੁਰਗ ਮਾਤਾ-ਪਿਤਾ ਨੇ ਵਿਲਕਦੇ ਹੋਏ ਦੱਸਿਆ ਕਿ ਕਰੀਬ ਸਾਢੇ ਚਾਰ ਸਾਲ ਪਹਿਲਾਂ ਉਨ੍ਹਾਂ ਦਾ ਪੁੱਤ ਵਿਦੇਸ਼ ਗਿਆ ਸੀ। ਬਿਰਧ ਮਾਂ ਨੇ ਕਿਹਾ ਕਿ ਪਿਛਲੇ ਐਤਵਾਰ ਹੀ ਉਸ ਦੀ ਪੁੱਤ ਨਾਲ ਗੱਲ ਹੋਈ ਸੀ ਪਰ ਉਸ ਤੋਂ ਬਾਅਦ ਉਸ ਦਾ ਫੋਨ ਨਹੀਂ ਲੱਗਿਆ। ਬਿਰਧ ਮਾਤਾ ਨੇ ਪੰਜਾਬ ਸਰਕਾਰ ਅਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ। ਉਨ੍ਹਾਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਇਟਾਲੀ ਸਰਕਾਰ ਤੋਂ ਜਾਂਚ ਕਰਵਾਉਣ ਦੀ ਮੰਗ ਕਰਦੇ ਕਿਹਾ ਕਿ ਸੱਚਾਈ ਸਾਹਮਣੇ ਆਵੇ ਕਿ ਹਾਦਸਾ ਸੀ ਜਾਂ ਕਤਲ ਕੀਤਾ ਗਿਆ ਹੈ। ਵੇਰਵਿਆਂ ਅਨੁਸਾਰ ਮ੍ਰਿਤਕ ਸਤਨਾਮ ਸਿੰਘ ਆਪਣੀ ਪਤਨੀ ਨਾਲ ਇਟਲੀ ’ਚ ਗੈਰਕਾਨੂੰਨੀ ਢੰਗ ਰਹਿੰਦੇ ਹੋਇਆਂ ਇਟਾਲੀਅਨ ਵਿਅਕਤੀ ਦੇ ਘਰ ਵਿੱਚ ਦੋਵੇਂ ਮੀਆਂ-ਬੀਵੀ ਕੰਮ ਕਰਦੇ ਸਨ। ਕੰਮ ਦੌਰਾਨ ਵਾਪਰੇ ਇਕ ਹਾਦਸੇ ਵਿੱਚ ਸਤਨਾਮ ਸਿੰਘ ਦੀ ਇਕ ਬਾਂਹ ਵੱਢੀ ਗਈ, ਪਰ ਮਾਲਕ ਨੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਘਰ ਤੋਂ ਬਾਹਰ ਕੱਢ ਦਿੱਤਾ। ਸਤਨਾਮ ਸਿੰਘ ਦੀ ਗੰਭੀਰ ਹਾਲਤ ਦੇਖ ਨੇੜੇ ਰਹਿੰਦੇ ਪੰਜਾਬੀ ਭਾਈਚਾਰੇ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਉਹ ਦਮ ਤੋੜ ਗਿਆ।

Advertisement

Advertisement
Advertisement