ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਟੀਐੱਫ ਵੱਲੋਂ ਤਰੱਕੀਆਂ ਫੌਰੀ ਕਰਨ ਦੀ ਮੰਗ

11:07 AM Sep 15, 2024 IST

ਪੱਤਰ ਪ੍ਰੇਰਕ
ਅੰਮ੍ਰਿਤਸਰ , 14 ਸਤੰਬਰ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਤਰੱਕੀਆਂ ਤੋਂ ਵਾਂਝੇ ਰਹਿ ਗਏ ਸੀਨੀਅਰ ਮਾਸਟਰਾਂ ਨੂੰ ਲੈਕਚਰਾਰਾਂ ਦੀਆਂ ਤਰੱਕੀਆਂ ਲਈ ਤੁਰੰਤ ਵਿਚਾਰੇ ਜਾਣ ਦੀ ਮੰਗ ਕੀਤੀ ਹੈ।
ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਵੱਖ-ਵੱਖ ਵਿਸ਼ਿਆਂ ਵਿੱਚੋਂ ਕਈ ਸੀਨੀਅਰ ਅਧਿਆਪਕ ਪ੍ਰਮੋਟ ਹੋਣੋਂ ਰਹਿ ਗਏ ਹਨ, ਜਿਹੜਾ ਵਿਭਾਗ ਦੀ ਅਣਗਹਿਲੀ ਦਾ ਹੀ ਨਤੀਜਾ ਹੈ। ਡੀ.ਟੀ.ਐੱਫ ਨੇ ਮੰਗ ਕੀਤੀ ਹੈ ਕਿ ਵਿਭਾਗ ਦੀ ਗਲਤੀ ਕਾਰਨ ਤਰੱਕੀਆਂ ਤੋਂ ਵਾਂਝੇ ਰਹਿ ਗਏ ਸੀਨੀਅਰ ਮਾਸਟਰਾਂ ਨੂੰ ਤਰੱਕੀ ਦੇ ਕੇ ਤੁਰੰਤ ਲੈਕਚਰਾਰ ਬਣਾਇਆ ਜਾਵੇ, ਵੱਖ ਵੱਖ ਕੈਟਾਗਰੀਆਂ ਦੀਆਂ ਤਰੱਕੀ ਕੋਟੇ ਦੀਆਂ ਖਾਲੀ ਸਾਰੀਆਂ ਅਸਾਮੀਆਂ ਅਨੁਸਾਰ ਰਹਿੰਦੇ ਅਧਿਆਪਕਾਂ ਦੇ ਮਾਮਲਿਆਂ ਦਾ ਨਿਪਟਾਰਾ ਕਰਕੇ ਹੋਰ ਤਰੱਕੀਆਂ ਕੀਤੀਆਂ ਜਾਣ।
ਇਸ ਤੋਂ ਇਲਾਵਾ ਕਈ ਸਾਲਾਂ ਤੋਂ ਰੁਕੀਆਂ ਹੋਈਆਂ ਈਟੀਟੀ ਤੋਂ ਮਾਸਟਰ ਕਾਡਰ, ਸੀ ਐਂਡ ਵੀ ਕਾਡਰ ਤੋਂ ਮਾਸਟਰ ਕਾਡਰ, ਨੌਨ ਟੀਚਿੰਗ ਤੋਂ ਟੀਚਿੰਗ ਕਾਡਰ, ਮਾਸਟਰ ਕਾਡਰ ਤੋਂ ਹੈੱਡਮਾਸਟਰ ਕਾਡਰ, ਹੈੱਡਮਾਸਟਰ/ ਲੈਕਚਰਾਰ ਤੋਂ ਪ੍ਰਿੰਸੀਪਲ ਕਾਡਰ ਵਿੱਚ ਰਹਿੰਦੀਆਂ ਤਰੱਕੀਆਂ ਸਮਾਂਬੱਧ ਕਰਕੇ ਮੁਕੰਮਲ ਕੀਤੇ ਜਾਣ ਦੀ ਮੰਗ ਦੁਹਰਾਈ ਗਈ।

Advertisement

Advertisement