ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਲਈ ਸਨਮਾਨ ਸਹੂਲਤਾਂ ਲਾਗੂ ਕਰਨ ਦੀ ਮੰਗ
07:01 AM Jul 31, 2024 IST
Advertisement
ਪਟਿਆਲਾ: ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਨੇ ਆਪਣੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਨੂੰ ਪੱਤਰ ਭੇਜਿਆ ਹੈ। ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਅਤੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ ਨੇ ਦੱਸਿਆ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ 15 ਅਗਸਤ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਸਨਮਾਨ ਸਹੂਲਤਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ। -ਪੱਤਰ ਪ੍ਰੇਰਕ
Advertisement
Advertisement
Advertisement