ਸਿੱਖਿਆ ਦਾ ਅਧਿਕਾਰ ਕਾਨੂੰਨ ਲਾਗੂ ਕਰਨ ਦੀ ਮੰਗ
ਖੇਤਰੀ ਪ੍ਰਤੀਨਿਧ
ਧੂਰੀ, 30 ਮਾਰਚ
ਸਿੱਖਿਆ ਦਾ ਅਧਿਕਾਰ ਕਾਨੂੰਨ 2009 ਨੂੰ ਪੰਜਾਬ ਦੇ ਗੈਰ-ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਤੁਰੰਤ ਲਾਗੂ ਕਰਵਾਉਣ ਸਬੰਧੀ ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਵੱਲੋ ਧੂਰੀ ਵਿਖੇ ਵਿੱਕੀ ਪਰੋਚਾ ਧੂਰੀ ਕੌਮੀ ਪ੍ਰਧਾਨ ਕ੍ਰਾਂਤੀਕਾਰੀ ਲੋਕ ਚੇਤਨਾ ਮੰਚ ਦੀ ਅਗਵਾਈ ਵਿੱਚ ਇੱਕ ਮੀਟਿੰਗ ਕੀਤੀ ਗਈ । ਇਸ ਮੌਕੇ ਵਿੱਕੀ ਪਰੋਚਾ ਨੇ ਕਿਹਾ ਕਿ ਸਿੱਖਿਆ ਕਾਨੂੰਨ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਲਾਗੂ ਹੈ ਪਰ ਇਸ ਨੂੰ ਪੰਜਾਬ ਵਿੱਚ ਕਿਉ ਨਹੀ ਲਾਗੂ ਕੀਤਾ ਜਾ ਰਿਹਾ ਜਿਸ ਕਾਰਨ ਗਰੀਬ ਬੱਚਿਆਂ ਦੇ ਹੱਕ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਇਸ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਪੰਜਾਬ ਦੀਆਂ ਕਈ ਜਥੇਬੰਦੀਆਂ ਦੇ ਆਗੂਆਂ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਤੇ ਇਸ ਸਿੱਖਿਆ ਕਾਨੂੰਨ ਨੂੰ 2025/26 ਸੈਸ਼ਨ ਵਿੱਚ ਸਾਰੇ ਸਕੂਲਾਂ ਵਿੱਚ ਲਾਗੂ ਕਰਨ ਦੀ ਹਦਾਇਤ ਦਿੱਤੀ ਗਈ ਸੀ ਪਰ ਫਿਰ ਵੀ ਇਸ ਕਾਨੂੰਨ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਕੂਲ ਨੇ ਸਿੱਖਿਆ ਦਾ ਅਧਿਕਾਰ ਕਾਨੂੰਨ 2009 ਦੇ ਤਹਿਤ 25 ਫ਼ੀਸਦੀ ਗਰੀਬ ਬੱਚਿਆਂ ਨੂੰ ਦਾਖਲ ਨਾ ਕੀਤਾ ਤਾਂ ਪੰਜਾਬ ਦੀਆਂ ਜਥੇਬੰਦੀਆਂ ਵੱਲੋਂ ਉਨ੍ਹਾਂ ਦੀ ਮਾਨਤਾ ਰੱਦ ਕਰਵਾਉਣ ਲਈ ਸੰਘਰਸ਼ ਵਿੱਢੇ ਜਾਣਗੇ। ਇਸ ਮੌਕੇ ਦਰਸ਼ਨ ਸਿੰਘ, ਅਜੈ ਪਰੋਚਾ, ਆਵਾ ਸਿੰਘ, ਨਪਿੰਦਰ ਗੋਰਾ, ਅਸ਼ਵਨੀ ਕੁਮਾਰ ਮਿੱਠੂ ਹਾਜ਼ਰ ਸਨ।