ਪੇਂਡੂ ਚੌਕੀਦਾਰਾਂ ਵੱਲੋਂ ਤਨਖ਼ਾਹ ਵਧਾਉਣ ਦੀ ਮੰਗ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 27 ਅਗਸਤ
ਹਰਿਆਣਾ ਗ੍ਰਾਮੀਣ ਚੌਕੀਦਾਰ ਸਭਾ ਕਾਹਨਗੜ੍ਹ ਨੇ ਸੂਬਾ ਪ੍ਰਧਾਨ ਬੁੱਧ ਰਾਮ ਦੀ ਅਗਵਾਈ ਵਿਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਸਾਬਕਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੂੰ ਉਨ੍ਹਾਂ ਦੇ ਨਿਵਾਸ ’ਤੇ ਮਿਲ ਕੇ ਆਪਣੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਮ ਪੱਤਰ ਸੌਂਪਿਆ। ਉਨ੍ਹਾਂ ਨੇ ਪੱਤਰ ’ਚ ਮੁੱਖ ਤੌਰ ’ਤੇ ਆਪਣਾ ਭੱਤਾ ਵਧਾਉਣ ਦੀ ਕੀਤੀ। ਉਨ੍ਹਾਂ ਦੱਸਿਆ ਕਿ ਹਰਿਆਣਾ ਗ੍ਰਾਮੀਣ ਚੌਕੀਦਾਰ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ 24 ਘੰਟੇ ਕੰਮ ਕਰਦੇ ਹਨ, ਜਿਸ ਦੇ ਬਦਲੇ ਸਰਕਾਰ ਉਨ੍ਹਾਂ ਨੂੰ ਸਿਰਫ ਸੱਤ ਹਜ਼ਾਰ ਰੁਪਏ ਮਹੀਨਾ ਭੱਤਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮਿੰਹਗਾਈ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰ ਦਾ ਢਿੱਡ ਭਰਨਾ ਔਖਾ ਹੋ ਗਿਆ ਹੈ। ਮੰਗ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਗ੍ਰਾਮੀਣ ਚੌਕੀਦਾਰਾਂ ਨੂੰ ਘੱਟੋ-ਘੱਟ ਤਨਖਾਹ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੀ ਚਾਹੀਦੀ ਹੈ। ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਸਾਬਕਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਹਰਿਆਣਾ ਗ੍ਰਾਮੀਣ ਚੌਕੀਦਾਰ ਸਭਾ ਦੀਆਂ ਮੰਗਾਂ ਨੂੰ ਜਾਇਜ਼ ਆਖਦਿਆਂ ਕਿਹਾ ਕਿ ਉਹ ਇਸ ਮਾਮਲੇ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਾਉਣਗੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਚੌਕੀਦਾਰਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹਲ ਛੇਤੀ ਹੋਵੇਗੀ।