ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਕਲੀ ਡੀਏਪੀ ਖਾਦ ਦੀ ਵਿਕਰੀ ਸਬੰਧੀ ਜਾਂਚ ਕਰਵਾਉਣ ਦੀ ਮੰਗ

07:59 AM Aug 09, 2024 IST
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 8 ਅਗਸਤ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਕਲੀ ਡੀਏਪੀ ਖਾਦ ਦੀ ਵਿਕਰੀ ਸਬੰਧੀ ਉੱਚ ਪੱਧਰੀ ਜਾਂਚ ਕਰਾ ਕੇ ਤੁਰੰਤ ਵਾਈਟ ਪੇਪਰ ਜਾਰੀ ਕੀਤਾ ਜਾਵੇ। ਜਥੇਬੰਦੀ ਦੀ ਅੱਜ ਇੱਥੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਸ੍ਰੀ ਕਾਦੀਆਂ ਨੇ ਕਿਹਾ ਕਿ ਪਿਛਲੇ ਦਿਨੀਂ ਕਿਸਾਨਾਂ ਨੂੰ ਜੋ ਸਰਕਾਰ ਨੇ ਨਕਲੀ ਡੀਏਪੀ ਖਾਦ ਦਿੱਤੀ ਹੈ ਉਹ ਕਿਸਾਨਾਂ ਪ੍ਰਤੀ ਸਰਕਾਰ ਦੀ ਖੋਟੀ ਨੀਯਤ ਦਰਸਾਉਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਜਾਂਚ ਕੀਤੀ ਜਾਵੇ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਨੇ ਇਹ ਨਕਲੀ ਡੀਏਪੀ ਖਾਦ ਆਪਣੇ ਖੇਤਾਂ ਵਿੱਚ ਵਰਤੀ ਹੈ, ਉਨ੍ਹਾਂ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਨੁਕਸਾਨ ਦਾ ਮੁਆਵਜ਼ਾ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੁਲਾਬੀ ਸੂੰਡੀ ਦੀ ਮਾਰ ਨਾਲ ਕਿਸਾਨਾਂ ਦੀ ਨਰਮੇ ਦੀ ਫ਼ਸਲ ਦਾ ਜੋ ਨੁਕਸਾਨ ਹੋਇਆ ਹੈ ਉਸਦੀ ਜਲਦੀ ਤੋ ਜਲਦੀ ਸਪੈਸ਼ਲ ਗਿਰਾਦਵਰੀ ਕਰਵਾ ਕੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੇ ਨੁਕਸਾਨ ਦੀ ਭਰਪਾਈ ਹੋ ਸਕੇ।

Advertisement

Advertisement