ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਰੁਜ਼ਗਾਰ ਸੁਰੱਖਿਅਤ ਬਣਾਉਣ ਦੀ ਮੰਗ

07:03 AM Oct 05, 2024 IST
ਪੱਤਰ ਪ੍ਰੇਰਕ
ਹੁਸ਼ਿਆਰਪੁਰ, 4 ਅਕਤੂਬਰ
ਪੰਜਾਬ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਸਰਕਾਰੀ ਕਾਲਜਾਂ ’ਚ ਲੰਬੇ ਸਮੇਂ ਤੋਂ ਬਤੌਰ ਗੈਸਟ ਫੈਕਲਟੀ ਅਧਿਆਪਕਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਬਣਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਪ੍ਰਿੰਸੀਪਲ ਅਮਨਦੀਪ ਸ਼ਰਮਾ, ਲੈਕਚਰਾਰ ਅਮਰ ਸਿੰਘ, ਪ੍ਰਿਤਪਾਲ ਸਿੰਘ ਚੌਟਾਲਾ ਤੇ ਵਿਕਾਸ਼ ਸ਼ਰਮਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜਸਵੀਰ ਸਿੰਘ ਤਲਵਾੜਾ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਪਿਛਲੇ ਕਈ ਸਾਲਾਂ ਤੋਂ ਉੱਚ ਸਿੱਖਿਆ ਪ੍ਰਾਪਤ ਤੇ ਕਾਲਜ ਪ੍ਰੋਫੈਸਰ ਲੱਗਣ ਦੀਆ ਸ਼ਰਤਾਂ ਪੂਰੀਆਂ ਕਰਦੇ ਸੈਂਕੜੇ ਕਾਲਜ ਅਧਿਆਪਕਾ ਨੇ ਬਤੌਰ ਗੈਸਟ ਫੈਕਲਟੀ ਅਧਿਆਪਕ  ਆਪਣੀਆ ਸੇਵਾਵਾਂ ਦੇ ਕੇ ਪੰਜਾਬ ਦੇ ਲੱਖਾਂ ਵਿਦਿਆਰਥੀਆ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਗੈਸਟ ਫੈਕਲਟੀ ਅਧਿਆਪਕ ਕਈ ਸਾਲਾਂ ਤੋਂ ਬਹੁਤ ਘੱਟ ਮਿਹਨਤਾਨੇ ’ਤੇ ਸੇਵਾਵਾਂ ਨਿਭਾਅ ਰਹੇ ਹਨ ਤੇ ਕਈ ਸੇਵਾਮੁਕਤੀ ਦੇ ਕਰੀਬ ਵੀ ਪਹੁੰਚ ਚੁੱਕੇ ਹਨ। ਸਰਕਾਰ ਵੱਲੋਂ ਨਵੀਆਂ ਨਿਯੁਕਤੀਆਂ ਦੌਰਾਨ ਗੈਸਟ ਫੈਕਲਟੀ ਅਧਿਆਪਕਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਰੱਖਣ ਦੀ ਨੀਤੀ ਨਾ ਬਣਾਏ ਜਾਣ ਅਧਿਆਪਕਾਂ ਦੇ ਭਵਿੱਖ ਨੂੰ ਖਤਰਾ ਪੈਦਾ ਹੋ ਗਿਆ ਹੈ।
Advertisement
Advertisement