For the best experience, open
https://m.punjabitribuneonline.com
on your mobile browser.
Advertisement

ਹਿੰਡਨਬਰਗ ਮਾਮਲੇ ’ਤੇ ਜੇਪੀਸੀ ਜਾਂਚ ਦੀ ਮੰਗ ਦਾ ਉਦੇਸ਼ ਭਾਰਤੀ ਅਰਥਚਾਰੇ ਨੂੰ ਕਮਜ਼ੋਰ ਕਰਨਾ: ਭਾਜਪਾ

02:20 PM Aug 12, 2024 IST
ਹਿੰਡਨਬਰਗ ਮਾਮਲੇ ’ਤੇ ਜੇਪੀਸੀ ਜਾਂਚ ਦੀ ਮੰਗ ਦਾ ਉਦੇਸ਼ ਭਾਰਤੀ ਅਰਥਚਾਰੇ ਨੂੰ ਕਮਜ਼ੋਰ ਕਰਨਾ  ਭਾਜਪਾ
Advertisement

ਨਵੀਂ ਦਿੱਲੀ, 12 ਅਗਸਤ
ਭਾਜਪਾ ਨੇ ਸੋਮਵਾਰ ਨੂੰ ਸੇਬੀ ਦੀ ਚੇਅਰਪਰਸਨ ਵਿਰੁੱਧ ਹਿੰਡਨਬਰਗ ਦੇ ਦੋਸ਼ਾਂ ਦੀ ਜੇਪੀਸੀ ਜਾਂਚ ਦੀ ਕਾਂਗਰਸ ਦੀ ਮੰਗ ਨੂੰ ਖਾਰਜ ਕਰਦਿਆਂ ਕਿਹਾ ਕਿ ਇਸ ਮੰਗ ਦਾ ਮਕਸਦ ਦੇਸ਼ ਦੀ ਅਰਥਵਿਵਸਥਾ ਨੂੰ ਕਮਜ਼ੋਰ ਅਤੇ ਨਿਵੇਸ਼ ਨੂੰ ਤਬਾਹ ਕਰਨਾ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਸ਼ਾਰਟ ਸੇਲਿੰਗ ਫਰਮ ਦੇ ਦੋਸ਼ ਅਤੇ ਵਿਰੋਧੀ ਧਿਰ ਦੀ ਆਲੋਚਨਾ ਇੱਕ ਵਿਆਪਕ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਦੋਸ਼ ਲਾਇਆ, ‘‘ਕਾਂਗਰਸ ਪਾਰਟੀ ਦੀ ਲੀਡਰਸ਼ਿਪ ਇਸ ਫਰਜ਼ੀ ਰਿਪੋਰਟ ਦੇ ਆਧਾਰ ’ਤੇ ਆਰਥਿਕ ਅਰਾਜਕਤਾ ਪੈਦਾ ਕਰਨਾ ਚਾਹੁੰਦੀ ਹੈ।’’ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਿਵੇਸ਼ਕਾਂ ਨੂੰ ‘ਸਾਜ਼ਿਸ਼’ ਦਾ ਅਹਿਸਾਸ ਹੋ ਗਿਆ ਹੈ ਅਤੇ ਉਨ੍ਹਾਂ ਨੇ ਮਾਰਕੀਟ ਨੂੰ ਝਟਕਾ ਦੇਣ ਦੀਆਂ ਕੋਸ਼ਿਸ਼ਾਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਛੋਟੇ ਨਿਵੇਸ਼ਕਾਂ ਨੇ ਵੱਡੀ ਗਿਣਤੀ ਵਿੱਚ ਸ਼ੇਅਰ ਬਾਜ਼ਾਰ ਵਿੱਚ ਆਪਣਾ ਪੈਸਾ ਲਗਾਇਆ ਹੈ ਤੇ ਉਨ੍ਹਾਂ ਨੂੰ ਹੈਰਾਨੀ ਹੁੰਦੀ ਹੈ ਕਿ ਕਾਂਗਰਸ ਉਨ੍ਹਾਂ ਨੂੰ ਨੁਕਸਾਨ ਕਿਉਂ ਪਹੁੰਚਾਉਣਾ ਚਾਹੁੰਦੀ ਹੈ। -ਪੀਟੀਆਈ

Advertisement

Advertisement
Author Image

A.S. Walia

View all posts

Advertisement