ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਜੂਮੀ ਹਿੰਸਾ ਤੇ ਨਫ਼ਰਤੀ ਅਪਰਾਧਾਂ ਖ਼ਿਲਾਫ਼ ਕਾਨੂੰਨ ਦੀ ਮੰਗ

06:48 AM Jul 07, 2024 IST

ਨਵੀਂ ਦਿੱਲੀ, 6 ਜੁਲਾਈ
ਆਲ ਇੰਡੀਆ ਕਿਸਾਨ ਸਭਾ ਨੇ ਹਜੂਮੀ ਹਿੰਸਾ ਅਤੇ ਨਫ਼ਰਤੀ ਅਪਰਾਧਾਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਪਿਛਲੇ ਮਹੀਨੇ ਛੱਤੀਸਗੜ੍ਹ ’ਚ ਭੀੜ ਵੱਲੋਂ ਪਸ਼ੂਆਂ ਨੂੰ ਲਿਜਾ ਰਹੇ ਤਿੰਨ ਵਿਅਕਤੀਆਂ ਦੀ ਹੱਤਿਆ ਕੀਤੀ ਗਈ ਸੀ। ਕਿਸਾਨ ਸਭਾ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਆਲ ਇੰਡੀਆ ਕਿਸਾਨ ਸਭਾ ਅਤੇ ਆਲ ਇੰਡੀਆ ਐਗਰੀਕਲਚਰਲ ਵਰਕਰਜ਼ ਯੂਨੀਅਨ ਦੇ ਇਕ ਵਫ਼ਦ ਨੇ ਸ਼ੁੱਕਰਵਾਰ ਨੂੰ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਇਕ ਬਿਆਨ ’ਚ ਕਿਹਾ ਕਿ ਇਹ ‘ਯੋਜਨਾਬੱਧ ਢੰਗ ਨਾਲ ਕੀਤੀਆਂ ਗਈ ਹੱਤਿਆਵਾਂ’ ਸਨ। ਵਫ਼ਦ ਨੇ ਉੱਤਰ ਪ੍ਰਦੇਸ਼ ਦੇ ਬਨਾਤ ਕਸਬੇ ’ਚ ਤਹਿਸੀਮ ਕੁਰੈਸ਼ੀ ਅਤੇ ਲਖਨੌਤੀ ਪਿੰਡ ਦੇ ਚਾਂਦ ਮੀਆਂ ਤੇ ਸੱਦਾਮ ਕੁਰੈਸ਼ੀ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕ-ਇਕ ਲੱਖ ਰੁਪਏ ਦਾ ਚੈੱਕ ਸੌਂਪਿਆ। ਪਸ਼ੂ ਟਰਾਂਸਪੋਰਟਰਾਂ ਦੀ ਛੱਤੀਸਗੜ੍ਹ ਦੇ ਮਹਾਸਮੁੰਦ-ਰਾਏਪੁਰ ਹੱਦ ’ਤੇ ਮਹਾਨਦੀ ਪੁਲ ਨੇੜੇ 7 ਜੂਨ ਨੂੰ ਹੱਤਿਆ ਕਰ ਦਿੱਤੀ ਗਈ ਸੀ। ਕਿਸਾਨਾਂ ਦੀ ਜਥੇਬੰਦੀ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਦੇਸ਼ ਭਰ ’ਚ ਮੁਸਲਮਾਨਾਂ ਖ਼ਿਲਾਫ਼ ਵਧੇ ਨਫ਼ਰਤੀ ਅਪਰਾਧਾਂ ਦੇ ਮਾਮਲਿਆਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਜਥੇਬੰਦੀ ਨੇ ਆਪਣੀਆਂ ਸਾਰੀਆਂ ਇਕਾਈਆਂ ਨੂੰ 24 ਜੁਲਾਈ ਨੂੰ ਰੋਸ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੈ। ਆਲ ਇੰਡੀਆ ਕਿਸਾਨ ਸਭਾ ਨੇ ਕਿਹਾ,‘‘ਇਹ ਯੋਜਨਾਬੱਧ ਹੱਤਿਆਵਾਂ ਉਸ ਸਮੇਂ ਹੋਈਆਂ ਜਦੋਂ ਤਿੰਨ ਦਿਨ ਪਹਿਲਾਂ 4 ਜੂਨ ਨੂੰ ਭਾਜਪਾ-ਐੱਨਡੀਏ ਸਰਕਾਰ ਤੀਜੀ ਵਾਰ ਸੱਤਾ ’ਚ ਆਈ ਸੀ। ਇਸ ਮਗਰੋਂ ਸੰਘ ਪਰਿਵਾਰ ਦੇ ਅਪਰਾਧੀਆਂ ਨੇ ਕਈ ਸੂਬਿਆਂ ’ਚ ਮੁਸਲਮਾਨਾਂ ’ਤੇ ਹਮਲੇ ਕੀਤੇ ਸਨ।’’ ਵਫ਼ਦ ’ਚ ਰਾਜ ਸਭਾ ਮੈਂਬਰ ਅਤੇ ਐਗਰੀਕਲਚਰਲ ਵਰਕਰਜ਼ ਯੂਨੀਅਨ ਦੇ ਖ਼ਜ਼ਾਨਚੀ ਵੀ. ਸ਼ਿਵਦਾਸਨ, ਕਿਸਾਨ ਸਭਾ ਦੇ ਪ੍ਰਧਾਨ ਅਸ਼ੋਕ ਧਾਵਲੇ ਅਤੇ ਜਨਰਲ ਸਕੱਤਰ ਵਿਜੂ ਕ੍ਰਿਸ਼ਨਨ ਆਦਿ ਸ਼ਾਮਲ ਸਨ। ਉਨ੍ਹਾਂ ਨਾਲ ਉੱਤਰ ਪ੍ਰਦੇਸ਼ ਤੋਂ ਆਲ ਇੰਡੀਆ ਕਿਸਾਨ ਸਭਾ ਦੇ ਆਗੂ ਵੀ ਮੌਜੂਦ ਸਨ। ਬਿਆਨ ’ਚ ਕਿਹਾ ਗਿਆ ਕਿ ਅਜੇ ਤੱਕ ਕੋਈ ਵੀ ਸਰਕਾਰੀ ਅਧਿਕਾਰੀ ਤਹਿਸੀਮ ਕੁਰੈਸ਼ੀ ਦੇ ਪਰਿਵਾਰ ਨੂੰ ਮਿਲਣ ਲਈ ਨਹੀਂ ਆਇਆ ਜਦਕਿ ਸਬ-ਡਿਵੀਜ਼ਨਲ ਮੈਜਿਸਟਰੇਟ ਨੇ ਲਖਨੌਤੀ ਪਿੰਡ ’ਚ ਦੋਵੇਂ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਛੱਤੀਸਗੜ੍ਹ ਜਾਂ ਯੂਪੀ ਸਰਕਾਰਾਂ ਨੇ ਕੋਈ ਮੁਆਵਜ਼ਾ ਜਾਂ ਇਲਾਜ ਦਾ ਖ਼ਰਚਾ ਨਹੀਂ ਦਿੱਤਾ ਜਿਥੇ ਕਿ ਭਾਜਪਾ ਸਰਕਾਰਾਂ ਹਨ। ਆਲ ਇੰਡੀਆ ਕਿਸਾਨ ਸਭਾ ਨੇ ਮੰਗ ਕੀਤੀ ਕਿ ਛੱਤੀਸਗੜ੍ਹ ਸਰਕਾਰ ਹਰੇਕ ਪੀੜਤ ਦੇ ਵਾਰਸਾਂ ਨੂੰ ਇਕ-ਇਕ ਕਰੋੜ ਰੁਪਏ ਅਤੇ ਪੱਕੀ ਸਰਕਾਰੀ ਨੌਕਰੀ ਦੇਵੇ। ਉਨ੍ਹਾਂ ਦੋਸ਼ ਲਾਇਆ ਕਿ ਟਰੱਕ ’ਚ ਇਕ ਵੀ ਗਾਂ ਨਹੀਂ ਸੀ ਅਤੇ 11-12 ਲੋਕਾਂ ਦੇ ਗਰੋਹ ਨੇ ਉਸ ਦਾ ਪਿੱਛਾ ਕਰਕੇ ਰੋਕ ਲਿਆ ਅਤੇ ਵਰਕਰਾਂ ’ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਮਿੱਥ ਕੇ ਕੀਤੀ ਗਈ ਹੱਤਿਆ ਅਤੇ ਨਫ਼ਰਤੀ ਅਪਰਾਧ ਦਾ ਮਾਮਲਾ ਹੈ। ਉਨ੍ਹਾਂ ਛੱਤੀਸਗੜ੍ਹ ਪੁਲੀਸ ’ਤੇ ਪੱਖਪਾਤੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਫੜੇ ਗਏ ਵਿਅਕਤੀਆਂ ਖ਼ਿਲਾਫ਼ ਧਾਰਾ 302 ਨਹੀਂ ਲਾਈ ਗਈ ਕਿਉਂਕਿ ਗ੍ਰਿਫ਼ਤਾਰ ਕੀਤੇ ਗਏ ਚਾਰ ਵਿਅਕਤੀਆਂ ’ਚ ਭਾਰਤੀ ਜਨਤਾ ਯੁਵਾ ਮੋਰਚੇ ਦਾ ਜ਼ਿਲ੍ਹਾ ਪ੍ਰਚਾਰ ਮੁਖੀ ਵੀ ਸ਼ਾਮਲ ਹੈ। ਆਲ ਇੰਡੀਆ ਕਿਸਾਨ ਸਭਾ ਨੇ ਇਸ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। -ਪੀਟੀਆਈ

Advertisement

Advertisement