For the best experience, open
https://m.punjabitribuneonline.com
on your mobile browser.
Advertisement

ਚੋਣ ਡਿਊਟੀਆਂ ਸਬੰਧੀ ਸਪੱਸ਼ਟ ਨੀਤੀ ਬਣਾਉਣ ਦੀ ਮੰਗ

08:52 AM Oct 06, 2024 IST
ਚੋਣ ਡਿਊਟੀਆਂ ਸਬੰਧੀ ਸਪੱਸ਼ਟ ਨੀਤੀ ਬਣਾਉਣ ਦੀ ਮੰਗ
ਏਡੀਸੀ ਨੂੰ ਮੰਗ ਪੱਤਰ ਸੌਂਪਦੇ ਹੋਏ ਅਧਿਆਪਕ ਆਗੂ।
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 5 ਅਕਤੂਬਰ
ਪੰਚਾਇਤੀ ਚੋਣਾ ਦੌਰਾਨ ਅਧਿਆਪਕਾਂ ਦੀਆਂ ਲਾਈਆਂ ਜਾ ਰਹੀਆਂ ਡਿਊਟੀਆਂ ਕਾਰਨ ਸਕੂਲਾਂ ’ਚ ਵਿੱਦਿਅਕ ਮਾਹੌਲ ਲੀਹੋਂ ਲੱਥ ਜਾਣ ਦੀ ਗੱਲ ਕਰਦਿਆਂ ਡੀਟੀਐੱਫ ਆਗੂਆਂ ਨੇ ਅੱਜ ਇਥੇ ਏਡੀਸੀ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਚੋਣ ਡਿਊਟੀਆਂ ਵਿੱਚ ਸਪੱਸ਼ਟ ਨੀਤੀ ਅਪਣਾਉਣ ਸਮੇਤ ਚੋਣ ਅਮਲੇ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ।
ਡੀਟੀਐਫ ਦੇ ਬੁਲਾਰੇ ਗਗਨ ਰਾਣੂ ਨੇ ਦੱਸਿਆ ਕਿ ਅੱਜ ਇਥੇ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਮਗਰੋਂ ਕੀਤੀ ਗਈ ਮੀਟਿੰਗ ’ਚ ਵਿਕਰਮਦੇਵ ਸਿੰਘ, ਜਸਵਿੰਦਰ ਸਮਾਣਾ, ਜਸਵਿੰਦਰ ਬਾਤਿਸ਼, ਤਲਵਿੰਦਰ ਖਰੌੜ, ਰਵਿੰਦਰ ਕੰਬੋਜ਼, ਹਰਿੰਦਰ ਸਿੰਘ, ਹਿੰਮਤ ਸਿੰਘ, ਟਹਿਲਵੀਰ ਸਿੰਘ ਨੇ ਵੀ ਸ਼ਿਰਕਤ ਕੀਤੀ। ਅਧਿਆਪਕ ਆਗੂਆਂ ਦਾ ਕਹਿਣਾ ਸੀ ਕਿ ਚੋਣਾਂ ਦੌਰਾਨ ਮਿਆਰੀ ਸੁਰੱਖਿਆ ਪ੍ਰਬੰਧਾਂ ਦੀ ਘਾਟ ਕਾਰਨ ਹਮੇਸ਼ਾ ਹੀ ਅਣ ਸੁਖਾਵੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ। ਇਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਸਾਂਝੇ ਸੰਘਰਸ਼ੀ ਯਤਨ ਕਰਨ ਦੇ ਫ਼ੈਸਲੇ ਤਹਿਤ ਏਡੀਸੀ (ਜ) ਪ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਕੇ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।
ਉਨ੍ਹਾਂ ਢੁਕਵੀਂ ਗਿਣਤੀ ਵਿੱਚ ਸੁਰੱਖਿਆ ਕਰਮੀ ਲਗਾਉਣ ਦੀ ਮੰਗ ਕੀਤੀ। ਗਿਣਤੀ ਲਈ ਵੱਖਰਾ ਸਟਾਫ਼ ਲਗਾ ਕੇ ਵੱਖਰੇ ਗਿਣਤੀ ਕੇਂਦਰੀਕ੍ਰਿਤ ਕੇਂਦਰਾਂ ’ਚ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਉਣ ਦੀ ਮੰਗ ਕੀਤੀ ਗਈ। ਬਲਾਕ ਤੋਂ ਬਾਹਰ ਲੱਗੀਆਂ ਚੋਣ ਡਿਊਟੀਆਂ ਹਟਾਉਣ , ਵਿਧਵਾ/ ਤਲਾਕਸ਼ੁਦਾ/ ਛੋਟੇ ਬੱਚਿਆਂ ਦੀਆਂ ਮਾਵਾਂ/ਗਰਭਵਤੀ ਮਹਿਲਾਵਾਂ , ਕਰੋਨੀਕਲ ਬਿਮਾਰੀਆਂ ਤੋਂ ਪੀੜਤਾਂ ਅਤੇ ਸੇਵਾ ਮੁਕਤੀ ਦੇ ਅਖਰੀਲੇ ਛੇ ਮਹੀਨੇ ਦੇ ਸਮੇਂ ਵਿੱਚਲੇ ਮੁਲਾਜ਼ਮਾਂ ਤੇ ਦਿਵਿਆਂਗਾਂ ਦੀਆਂ ਡਿਊਟੀਆਂ ਕੱਟਣ ਲਈ ਸਪੱਸ਼ਟ ਨੀਤੀ ਅਪਣਾਉਣ ’ਤੇ ਜ਼ੋਰ ਦਿੱਤਾ ਗਿਆ।

Advertisement

Advertisement
Advertisement
Author Image

Advertisement