For the best experience, open
https://m.punjabitribuneonline.com
on your mobile browser.
Advertisement

ਗੈਸਟ ਪ੍ਰੋਫੈਸਰਾਂ ਦੀਆਂ ਸੇਵਾਵਾਂ ਨਿਯਮਿਤ ਕਰ ਕੇ ਨਵੇਂ ਪੇਅ ਸਕੇਲ ਦੇਣ ਦੀ ਮੰਗ

06:59 AM Aug 27, 2024 IST
ਗੈਸਟ ਪ੍ਰੋਫੈਸਰਾਂ ਦੀਆਂ ਸੇਵਾਵਾਂ ਨਿਯਮਿਤ ਕਰ ਕੇ ਨਵੇਂ ਪੇਅ ਸਕੇਲ ਦੇਣ ਦੀ ਮੰਗ
ਨਵੇਂ ਪੇਅ ਸਕੇਲ ਦੇਣ ਦੀ ਮੰਗ ਕਰਦੇ ਹੋਏ ਪ੍ਰੋਫੈਸਰ।
Advertisement

ਸਤਵਿੰਦਰ ਬਸਰਾ
ਲੁਧਿਆਣਾ, 26 ਅਗਸਤ
ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਇਕੱਤਰਤਾ ਮੌਕੇ ਪੰਜਾਬ ਦੇ ਸਰਕਾਰੀ ਕਾਲਜਾਂ ’ਚ 20 ਸਾਲਾਂ ਤੋਂ ਵਧੇਰੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਨਿਯਮਿਤ ਕਰਕੇ ਤੁਰੰਤ ਨਵੇਂ ਪੇਅ ਸਕੇਲ ਦਿੱਤੇ ਜਾਣ ਦੀ ਮੰਗ ਕੀਤੀ ਗਈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਮਾਨਸਾ ਨੇ ਕਿਹਾ ਕਿ ਮੌਜੂਦਾ ਸਮੇਂ 49 ਸਰਕਾਰੀ ਕਾਲਜਾਂ ’ਚ 878 ਦੇ ਕਰੀਬ ਗੈਸਟ ਪ੍ਰੋਫੈਸਰ ਸੇਵਾਵਾਂ ਨਿਭਾਅ ਰਹੇ ਹਨ ਜਦਕਿ ਬਹੁਤੇ ਸਰਕਾਰੀ ਨੌਕਰੀ ਲੱਗਣ ਦੀ ਉਮਰ ਹੱਦ ਲੰਘਾ ਚੁੱਕੇ ਹਨ ਅਤੇ ਕੁਝ ਸੇਵਾਮੁਕਤੀ ਦੇ ਨੇੜੇ ਹਨ। ਉਨ੍ਹਾਂ ਦੱਸਿਆ ਕਿ ਗੈਸਟ ਪ੍ਰੋਫੈਸਰਾਂ ਨੇ ਨਿਗੂਣੀਆਂ ਤਨਖਾਹਾਂ ਲੈ ਕੇ ਸਰਕਾਰੀ ਕਾਲਜਾਂ ਨੂੰ ਉਸ ਸਮੇਂ ਸਾਂਭਿਆ ਜਦੋਂ ਇੰਨੀਆਂ ਥੋੜ੍ਹੀਆਂ ਤਨਖਾਹਾਂ ’ਤੇ ਕੋਈ ਪੜ੍ਹਾਉਣ ਲਈ ਤਿਆਰ ਨਹੀਂ ਸੀ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ ਉਨ੍ਹਾਂ ਦੀਆਂ ਤਨਖਾਹਾਂ ’ਚ ਵਾਧਾ ਕਰ ਕੇ ਰਾਹਤ ਜ਼ਰੂਰ ਦਿੱਤੀ ਗਈ ਹੈ, ਪਰ ਵੱਖ-ਵੱਖ ਸਲੈਬਾਂ ’ਚ ਗੈਸਟ ਪ੍ਰੋਫੈਸਰਾਂ ਨੂੰ ਵੰਡਣ ਵਾਲਾ ਫਾਰਮੂਲਾ ਸੰਘੋਂ ਉਤਰਨ ਵਾਲਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਫੈਸਰਾਂ ਤੋਂ ਅਕਾਦਮਿਕ ਕੰਮਾਂ ਦੇ ਨਾਲ-ਨਾਲ ਰੈਗੂਲਰ ਪ੍ਰੋਫੈਸਰਾਂ ਦੀ ਤਰ੍ਹਾਂ ਹੋਰ ਵੀ ਸਾਰੇ ਕੰਮ ਲਏ ਜਾਂਦੇ ਹਨ, ਪਰ ਉਨ੍ਹਾਂ ਨੂੰ ਬਣਦੀ ਤਨਖਾਹ ਨਹੀਂ ਦਿੱਤੀ ਜਾ ਰਹੀ। ਸੂਬਾ ਕਮੇਟੀ ਮੈਂਬਰ ਡਾ. ਪਰਮਜੀਤ ਸਿੰਘ ਅੰਮ੍ਰਿਤਸਰ, ਪ੍ਰੋ. ਸੁਖਜੀਤ ਸਿੰਘ, ਪ੍ਰੋ. ਵੰਦਨਾ, ਪ੍ਰੋ. ਤਨਵੀਰ ਸੰਗਰੂਰ, ਪ੍ਰੋ. ਬੂਟਾ ਸਿੰਘ, ਸਿਮਰਤਪਾਲ ਸਿੰਘ ਤੇ ਕੁਲਵੰਤ ਸਿੰਘ ਆਦਿ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਉਹ ਆਪਣਾ ਹਰਾ ਪੈੱਨ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਚਲਾਉਣ।

Advertisement

Advertisement
Advertisement
Author Image

Advertisement